image caption:

ਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ, ਦੋਸ਼ ਮੰਨਣ ਲਈ 31 ਮਈ ਤੱਕ ਦਾ ਦਿੱਤਾ ਸਮਾਂ

 ਚੰਡੀਗੜ੍ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵਾਰ ਫਿਰ ਸਾਬਕਾ ਸੀਐਮ ਚਰਨਜੀਤ ਚੰਨੀ ਤੇ ਤਿੱਖਾ ਹਮਲਾ ਕਰਦੇ ਹੋਏ ਚੰਨੀ ਨੂੰ ਅਲਟੀਮੇਟ ਦੇ ਦਿੱਤਾ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ।