image caption:

ਸਿਨਸਿਨਾਟੀ ਵਿਖੇ ਰੀਜਨਲ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ ਗਿਆ

 ਵਲੋਂ: ਸਮੀਪ ਸਿੰਘ ਗੁਮਟਾਲਾ

ਸਿਨਸਿਨਾਟੀ, ਓਹਾਇਓ: ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ
ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਖੇਤਰੀ (ਰੀਜਨਲ) ਪੱਧਰ ਦੇ
ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਕਰਵਾਏ ਗਏ।
ਓਹਾਇਓ ਅਤੇ ਪੈਨਸਿਲਵੇਨੀਆ ਸੂਬੇ ਦੇ ਇਸ ਰੀਜਨਲ ਸਿਮਪੋਜ਼ੀਅਮ ਵਿੱਚ ਸਿਨਸਿਨਾਟੀ,
ਕਲੀਵਲੈਂਡ ਅਤੇ ਪਿਟਸਬਰਗ ਸ਼ਹਿਰਾਂ ਦੇ 6 ਤੋਂ 23 ਸਾਲ ਤੱਕ ਦੇ 26 ਬੱਚਿਆਂ ਨੇ ਭਾਗ
ਲਿਆ।

ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਇਹਨਾਂ ਤਿੰਨਾ ਸ਼ਹਿਰਾਂ ਦੇ ਸਥਾਨਕ ਪੱਧਰ ਦੇ
ਸਿਮਪੋਜ਼ੀਅਮ ਮੁਕਾਬਲੇ ਕਰਵਾਏ ਗਏ ਸਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ
ਸਿਮਪੋਜ਼ੀਅਮ ਲਈ ਸਿਨਸਿਨਾਟੀ ਅਤੇ ਡੇਟਨ ਖੇਤਰ ਦੇ ਸਥਾਨਕ ਕਨਵੀਨਰ ਸਮੀਪ ਸਿੰਘ ਗੁਮਟਾਲਾ
ਨੇ ਦੱਸਿਆ ਕਿ ਅਪ੍ਰੈਲ ਦੇ ਮਹੀਨੇ ਵਿੱਚ ਤਿੰਨਾ ਸ਼ਹਿਰਾਂ ਦੇ ਸਥਾਨਕ ਪੱਧਰ &lsquoਤੇ ਹੋਏ
ਸਿਮਪੋਜ਼ੀਅਮ ਦੇ ਜੇਤੂ ਬੱਚੇ ਰੀਜਨਲ ਸਿਮਪੋਜ਼ੀਅਮ ਵਿੱਚ ਭਾਗ ਲੈਂਦੇ ਹਨ।

ਗੁਮਟਾਲਾ ਨੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆਂ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ
ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਪਹਿਲਾਂ ਜਨਵਰੀ ਦੇ ਮਹੀਨੇ ਇਕ ਕਿਤਾਬ ਦਿੱਤੀ
ਜਾਂਦੀ ਹੈ ਤੇ ਭਾਗ ਲੈਣ ਵਾਲਿਆਂ ਨੇ ਉਸ ਦੇ ਵਿਚੋਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ
5 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ
&ldquoਬੇਸਿਕ ਨੋਲੇਜ ਆਫ ਸਿੱਖਇਜ਼ਮ&rdquo, ਦੂਜੇ ਨੂੰ &ldquoਸਿੱਖ ਸਾਖੀਜ਼ ਫਾਰ ਯੂਥ&rdquo, ਤੀਜੇ ਨੂੰ &ldquoਦੀ
ਟਰਬਨ&rdquo, ਅਤੇ ਚੌਥੇ ਨੂੰ &ldquoਗੁਰੂ ਗੰ੍ਰਥ ਸਾਹਿਬ &ndash ਸੁਪਰੀਮ ਟਰੇਜ਼ਰ&rdquo ਕਿਤਾਬ ਦਿੱਤੀ ਗਈ
ਜਿਸ ਵਿੱਚੋਂ ਉਹਨਾਂ ਦਿੱਤੇ ਗਏ ਸਵਾਲਾਂ ਦੇ ਜਵਾਬ ਵਿੱਚ ਭਾਸਨ ਦਿੱਤੇ। ਗਰੁਪ 5 ਨੂੰ
&ldquoਸਿੱਖ ਜੀਵਨ ਜਾਚ / ਸਿੱਖ ਰਹਿਤ ਮਰਿਆਦਾ ਅਤੇ ਗੁਰਬਾਣੀ&rdquo ਦਾ ਵਿਸ਼ਾ ਦਿੱਤਾ ਗਿਆ ਸੀ।

ਇਸ ਸਾਲ ਸਿਨਸਿਨਾਟੀ ਤੋਂ 11, ਕਲੀਵਲੈਂਡ ਤੋਂ 10 ਅਤੇ ਪਿਟਸਬਰਗ ਤੋਂ 6 ਨੌਜਵਾਨਾਂ ਨੇ
ਰੀਜਨਲ ਲਈ ਭਾਗ ਲਿੱਤਾ। ਸਿਮਪੋਜ਼ੀਅਮ ਦੀ ਅਰੰਭਤਾ ਅਤੇ ਸਮਾਪਤੀ ਅਰਦਾਸ ਅਤੇ ਹੁਕਮਨਾਮਾ
ਲੈ ਕੇ ਹੁੋਈ। ਬੱਚਿਆਂ ਨੇ ਭਾਸ਼ਣ ਤਿਆਰ ਕਰਨ ਲਈ ਬਹੁਤ ਮਿਹਨਤ ਕੀਤੀ। ਭਾਗ ਲੈਣ ਵਾਲੇ
ਸਾਰੇ ਬੱਚਿਆਂ ਨੂੰ ਇਨਾਮ ਵਿੱਚ ਟਰੋਫੀਆਂ ਦਿੱਤੀਆਂ ਗਈਆਂ। ਪੰਜਾਬੀ ਵਿੱਚ ਭਾਸ਼ਣ ਦੇਣ
ਵਾਲੇ ਬੱਚਿਆਂ ਨੂੰ ਵੱਖਰਾ ਵਿਸ਼ੇਸ਼ ਅਵਾਰਡ ਵੀ ਦਿੱਤਾ ਗਿਆ।

ਗਰੁੱਪ 1 ਵਿੱਚ ਜਸਦੀਪ ਸਿੰਘ, ਗਰੁੱਪ 2 ਵਿੱਚ ਤ੍ਰਿਸ਼ਾ ਕੌਰ, ਗਰੁੱਪ 3 ਵਿੱਚ ਬਰਨਤ
ਕੌਰ, ਗਰੁੱਪ 4 ਵਿੱਚ ਮਾਨਿਤ ਸਿੰਘ ਅਤੇ ਗਰੁੱਪ 5 ਵਿੱਚ ਹਰਜੋਤ ਕੌਰ ਪਹਿਲੇ ਸਥਾਨ &lsquoਤੇ
ਆਏ। ਇਹ ਜੇਤੂ ਬੱਚੇ 3 ਤੋਂ 6 ਅਗਸਤ, 2023 ਵਿੱਚ ਸ਼ਾਰਲੈਟ, ਨਾਰਥ ਕੈਰੋਲਾਈਨਾ ਵਿਖੇ
ਹੋਣ ਵਾਲੇ ਅੰਤਰਰਾਸ਼ਟਰੀ ਸਿਮਪੋਜ਼ੀਅਮ ਵਿੱਚ ਭਾਗ ਲੈਣਗੇ।

ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ
ਸਿੰਘ ਅਨੁਸਾਰ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿਚ ਇਹ
ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ,
ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ
ਕਰਵਾਏ ਜਾਂਦੇ ਹਨ। ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ।
ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ  ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ
ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ। ਉਹਨਾਂ ਕਿਹਾ
ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ
ਜਾਣਕਾਰੀ ਮਿਲਦੀ ਹੈ, ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਅਤੇ ਬੋਲਣ ਦਾ ਵੀ ਪਤਾ ਲੱਗਦਾ
ਹੈ।

ਸਮੀਪ ਸਿੰਘ ਗੁਮਟਾਲਾ

ਸਿਨਸਿਨਾਟੀ, ਓਹਾਇਓ, ਅਮਰੀਕਾ

+1-937-654-8873