image caption:

ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਲਈ ਦੇਣੇ ਪੈਣਗੇ ਪੈਸੇ!

 ਨਵੀਂ ਦਿੱਲੀ: ਜੇਕਰ ਤੁਸੀਂ ਵੀ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਹੈ। ਮੇਟਾ ਨੇ ਅਪਣੇ ਦੋ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਫੀਸ ਬਣਾਉਣ ਦਾ ਫੈਸਲਾ ਕੀਤਾ ਹੈ, ਯਾਨੀ ਤੁਹਾਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਕਰਨ ਲਈ ਪੈਸੇ ਖਰਚ ਕਰਨੇ ਪੈਣਗੇ।

ਇਕ ਰੀਪੋਰਟ ਮੁਤਾਬਕ ਮੇਟਾ ਨੇ ਫਿਲਹਾਲ ਯੂਰਪ ਲਈ ਇਹ ਫੈਸਲਾ ਲਿਆ ਹੈ। ਰੀਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੇਟਾ ਨੇ ਵਿਗਿਆਪਨ ਅਤੇ ਪ੍ਰਾਈਵੇਸੀ ਨੂੰ ਲੈ ਕੇ ਯੂਰਪੀ ਸੰਘ ਦੇ ਲਗਾਤਾਰ ਦਬਾਅ ਦੇ ਵਿਚਕਾਰ ਇਹ ਫੈਸਲਾ ਲਿਆ ਹੈ। ਕੰਪਨੀ ਭਾਰਤ 'ਚ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਪੇਡ ਵਰਜ਼ਨ ਨੂੰ ਵੀ ਲਾਂਚ ਕਰ ਸਕਦੀ ਹੈ, ਹਾਲਾਂਕਿ ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।

ਕਿਹਾ ਜਾ ਰਿਹਾ ਹੈ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਯੂਰਪੀਅਨ ਯੂਨੀਅਨ ਦੇਸ਼ਾਂ ਦੇ ਉਪਭੋਗਤਾਵਾਂ ਲਈ ਦੋ ਸੇਵਾਵਾਂ ਹੋਣਗੀਆਂ, ਜਿਨ੍ਹਾਂ ਵਿਚੋਂ ਇਕ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਦੂਜੀ ਮੁਫ਼ਤ ਹੋਵੇਗੀ। ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਪੇਡ ਸਰਵਿਸ ਲੈਣ ਵਾਲੇ ਉਪਭੋਗਤਾਵਾਂ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ। ਮੁਫਤ ਸੰਸਕਰਣ ਪਹਿਲਾਂ ਵਾਂਗ ਇਸ਼ਤਿਹਾਰਾਂ ਦੇ ਨਾਲ ਕੰਮ ਕਰੇਗਾ। ਮੇਟਾ ਨੇ ਅਜੇ ਤਕ ਅਪਣੇ ਫ਼ੈਸਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।