image caption:

ਪੰਚਾਇਤਾਂ ਭੰਗ ਕਰਨ ਦਾ ਫੈਸਲਾ ਸਿਰਫ਼ ਮੁੱਖ ਮੰਤਰੀ ਦਾ ਸੀ: ਚੰਨੀ

ਚਮਕੌਰ ਸਾਹਿਬ  - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹਲਕੇ ਦੀਆਂ ਪੰਚਾਇਤਾਂ ਦੇ ਮੈਂਬਰਾਂ ਸਣੇ ਅੱਜ ਨਤਮਸਤਕ ਹੋਏ। ਉਨ੍ਹਾਂ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਪੰਜਾਬ ਦੀਆਂ ਸਮੂਹ ਪੰਚਾਇਤਾਂ ਦੀ ਬਹਾਲੀ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਗੈਰਜਮਹੂਰੀ ਫੈਸਲੇ ਲੈਣ ਵਾਲੀ &lsquoਆਪ&rsquo ਦੀ ਸਰਕਾਰ ਨੂੰ ਇਹ ਇਕ ਸਬਕ ਮਿਲਿਆ ਹੈ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਭੰਗ ਕਰ ਕੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਹਾਈ ਕੋਰਟ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਦੇ ਹੱਕ &rsquoਚ ਵੱਡਾ ਫ਼ਤਵਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ &rsquoਚ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਚਾਇਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨਾਲ ਭੰਗ ਕੀਤੀਆਂ ਗਈਆਂ ਸਨ ਤੇ ਇਸ ਮਾਮਲੇ ਵਿੱਚ ਅਫਸਰਾਂ ਅਤੇ ਮੁਲਾਜ਼ਮਾਂ ਦਾ ਕੋਈ ਯੋਗਦਾਨ ਨਹੀਂ ਹੈ, ਇਸ ਲਈ ਮੁੱਖ ਮੰਤਰੀ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਤਾਕਤ ਨੂੰ ਆਪਣੇ ਹੱਥਾਂ ਵਿੱਚ ਕੇਂਦਰਤ ਕਰ ਲੈਣ ਦੀ ਲਾਲਸਾ ਕਾਰਨ ਹੀ ਮੁੱਖ ਮੰਤਰੀ ਵੱਲੋਂ ਸਮਾਂ ਰਹਿੰਦਿਆਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ।