image caption:

‘ਪੰਜਾਬ ਦਾ ਪੁੱਤ’ ਅਰਸ਼ਦੀਪ World Cup ‘ਚੋਂ ਵੀ ਬਾਹਰ

 ਵਨਡੇ ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਟੀਮ ਦਾ ਐਲਾਨ ਕੀਤਾ। ਵਿਸ਼ਵ ਕੱਪ ਭਾਰਤ ਵਿੱਚ 5 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤ ਦਾ ਪਹਿਲਾ ਮੈਚ 8 ਅਕਤੂਬਰ ਨੂੰ ਚੇਪੌਕ ਮੈਦਾਨ &lsquoਤੇ ਆਸਟਰੇਲੀਆ ਨਾਲ ਹੋਵੇਗਾ।ਅਰਸ਼ਦੀਪ ਸਿੰਘ ਨੂੰ ਵੀ ਏਸ਼ੀਆ ਕੱਪ ਤੋਂ ਬਾਅਦ ਹੁਣ ਸਭ ਤੋਂ ਵੱਡੇ ਟੂਰਨਾਮੈਂਟ ਵਰਲਡ ਕੱਪ &lsquoਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ।

ਇਹ ਭਾਰਤੀ ਟੀਮ ਹੈ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ।