image caption:

ਥਾਰ ਨੂੰ ਨਹਿਰ ‘ਚ ਸੁੱਟਣ ਵਾਲੇ ਸਿੱਧੂ ਮੂਸੇਵਾਲਾ ਦੇ ਫੈਨ ‘ਤੇ ਹੋਇਆ ਪਰਚਾ,

 ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਥਾਰ ਨੂੰ ਸੁੱਟਣ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ &lsquoਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਐਡਵੋਕੇਟ &lsquoਤੇ ਡਰੇਨ ਐਕਟ ਦੀ ਦਾਰਾ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ।

ਇਸ ਘਟਨਾ ਸਮੇਂ ਨਹਿਰ ਵਿੱਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬੱਚੇ ਭੱਜ ਕੇ ਬਾਹਰ ਆ ਗਏ। ਇਸ ਤੋਂ ਬਾਅਦ ਦੋਸ਼ੀ ਨੇ ਕਾਰ ਨੂੰ ਨਹਿਰ ਵਿੱਚ ਬਣੀਆਂ ਪੌੜੀਆਂ ਦੀ ਢਲਾਨ ਤੋਂ ਨਹਿਰ ਵਿੱਚ ਸੁੱਟ ਦਿੱਤਾ ਸੀ। ਮੌਕੇ &lsquoਤੇ ਲੋਕ ਇਕੱਠੇ ਹੋ ਗਏ ਅਤੇ ਹੰਗਾਮਾ ਹੋ ਗਿਆ। ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ &lsquoਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਥਾਰ ਗੱਡੀ ਨੂੰ ਨਹਿਰ &lsquoਚੋਂ ਬਾਹਰ ਕੱਢਿਆ।

ਇਸ ਤੋਂ ਬਾਅਦ ਪੁਲਿਸ ਨੇ ਥਾਰ ਨੂੰ ਨਹਿਰ ਵਿੱਚੋਂ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ। ਫਿਰ ਗੱਡੀ ਚਲਾ ਰਹੇ ਵਕੀਲ ਅਤੇ ਉਸ ਵਿੱਚ ਸਵਾਰ ਹੋਰ ਨੌਜਵਾਨਾਂ ਨੂੰ ਥਾਣਾ ਬਾਵਾ ਬਸਤੀ ਖੇਲ ਵਿੱਚ ਲਿਜਾਇਆ ਗਿਆ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਸੀ।