image caption:

ਪੰਜਾਬ ਪੁਲਿਸ ‘ਚ ਭਰਤੀ ਹੋ ਸਕਣਗੇ ਟਰਾਂਸਜੈਂਡਰ

 ਟਰਾਂਸਜੈਂਡਰ ਵੀ ਪੰਜਾਬ ਪੁਲਿਸ ਵਿੱਚ ਭਵਿੱਖ ਵਿੱਚ ਹੋਣ ਵਾਲੀ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਪੁਲਿਸ ਨੇ ਟਰਾਂਸਜੈਂਡਰ ਐਕਟ 2019 ਨੂੰ ਲਾਗੂ ਕਰਕੇ ਇਸ ਸਬੰਧੀ ਨੀਤੀ ਬਣਾਈ ਹੈ। ਇਸ ਦੇ ਪਿੱਛੇ ਕੋਸ਼ਿਸ਼ ਟਰਾਂਸਜੈਂਡਰ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਸਬੰਧੀ ਪੁਲਿਸ ਹੈੱਡਕੁਆਰਟਰ ਵੱਲੋਂ ਸਾਰੀਆਂ ਸ਼ਾਖਾਵਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਰਿਜ਼ਰਵ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ। ਨਾਲ ਹੀ ਹੋਰ ਰਿਜ਼ਰਵ ਸ਼੍ਰੇਣੀਆਂ ਵਾਂਗ ਉਨ੍ਹਾਂ ਨੂੰ ਲਾਭ ਦਿੱਤੇ ਜਾਣਗੇ।

ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਜਿਹੇ &lsquoਚ ਆਉਣ ਵਾਲੇ ਸਮੇਂ &lsquoਚ ਉਹ ਇਸ &lsquoਚ ਵੀ ਹਿੱਸਾ ਲੈ ਸਕਣਗੇ। ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਟਰਾਂਸਜੈਂਡਰਾਂ ਲਈ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਜਾਰੀ ਇੱਕ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ।