image caption:

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਗ੍ਰਿਫਤਾਰੀ ਦਾ ਡਰ

 ਚੰਡੀਗੜ੍ਹ : ਹਰਿਆਣਾ ਦੇ ਰਾਜ ਮੰਤਰੀ ਸੰਦੀਪ ਸਿੰਘ ਨੂੰ ਹੁਣ ਗ੍ਰਿਫਤਾਰੀ ਦਾ ਡਰ ਸਤਾ ਰਿਹਾ ਹੈ। ਸੰਦੀਪ ਸਿੰਘ ਨੇ ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ &lsquoਚ ਚੰਡੀਗੜ੍ਹ ਦੀ ਅਦਾਲਤ &lsquoਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਕੋਚ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਮੰਤਰੀ ਖ਼ਿਲਾਫ਼ 31 ਦਸੰਬਰ 2022 ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਅੱਠ ਮਹੀਨਿਆਂ ਬਾਅਦ 25 ਅਗਸਤ ਨੂੰ ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮਹਿਲਾ ਜੂਨੀਅਰ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਲਜ਼ਮ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਸੀਜੇਐਮ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਸੰਦੀਪ ਸਿੰਘ ਨੂੰ ਆਈਪੀਸੀ ਦੀ ਧਾਰਾ 342, 354, 354ਏ, 354ਬੀ, 506 ਅਤੇ 509 ਤਹਿਤ ਕੇਸ ਵਿੱਚ ਮੁਲਜ਼ਮ ਬਣਾਇਆ ਹੈ।