image caption:

ਪੰਜਾਬ ਸਰਕਾਰ ਵੱਲੋਂ ਚਲਾਏ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਅਦਾਕਾਰ ਗੁੱਗੂ ਗਿੱਲ

 ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ &lsquoਚ ਹੁਣ ਪੰਜਾਬੀ ਅਦਾਕਾਰ ਗੁੱਗੂ ਗਿੱਲ ਜੁੜ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤਾ ਹੈ। ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦਾ ਰੰਗ ਗੋਰਾ ਕਰ ਦਿੱਤਾ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ।

ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਕੋਈ ਵੀ ਸਰਕਾਰ ਜਾਂ ਪੁਲਿਸ ਇਕੱਲੀ ਅਜਿਹੀ ਲੜਾਈ ਨਹੀਂ ਲੜ ਸਕਦੀ ਜਦੋਂ ਤੱਕ ਜਨਤਾ ਉਨ੍ਹਾਂ ਦੇ ਨਾਲ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਹਾਲ ਹੀ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਸੀ।