image caption:

ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 14 ਸਤੰਬਰ ਤੱਕ ਮੁਲਤਵੀ

 ਕੁਸ਼ਤੀ ਕੋਚ ਨਰੇਸ਼ ਦਹੀਆ ਵੱਲੋਂ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਪੂਨੀਆ ਨੂੰ 6 ਸਤੰਬਰ ਨੂੰ ਤਲਬ ਕੀਤਾ ਸੀ। ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਅਦਾਲਤ &lsquoਚ ਪੇਸ਼ੀ ਤੋਂ ਛੋਟ ਮੰਗੀ।

ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਪੂਨੀਆ ਨੂੰ 14 ਸਤੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੂਚੀ ਦੇਣ ਲਈ ਕਿਹਾ। ਧਿਆਨਯੋਗ ਹੈ ਕਿ ਨਰੇਸ਼ ਦਹੀਆ ਨੇ ਅਦਾਲਤ ਵਿੱਚ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਵਿੱਚ ਕਿਹਾ ਹੈ ਕਿ 10 ਮਈ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਬਜਰੰਗ ਪੂਨੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਕਾਰਨ ਉਸ ਦੀ ਬਦਨਾਮੀ ਹੋਈ ਹੈ। ਦੱਸ ਦੇਈਏ ਕਿ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੌਜੂਦਾ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ &lsquoਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਨਾਲ-ਨਾਲ ਬਜਰੰਗ ਪੂਨੀਆ ਵੀ ਪ੍ਰਦਰਸ਼ਨ &lsquoਚ ਸ਼ਾਮਲ ਸਨ। ਪੂਨੀਆ ਨੇ ਜਨਵਰੀ ਵਿੱਚ ਧਰਨੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੋਂ ਹੀ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਇਆ ਅਤੇ ਧਰਨੇ ਦੀ ਅਗਵਾਈ ਕੀਤੀ। ਪੂਨੀਆ ਨੇ 23 ਅਪ੍ਰੈਲ ਨੂੰ ਜੰਤਰ-ਮੰਤਰ &lsquoਤੇ ਮੁੜ ਸ਼ੁਰੂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿਚ ਵੀ ਸਰਗਰਮੀ ਨਾਲ ਹਿੱਸਾ ਲਿਆ।