image caption:

ਜੀ-20 ਸਿਖ਼ਰ ਸੰਮੇਲਨ ਦੇ ਮੱਦੇਨਜ਼ਰ ਦਿੱਲੀ ‘ਚ 8 ਤੋਂ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਦਫਤਰ ਤੇ ਕਾਲਜ

 ਦਿੱਲੀ ਸਰਕਾਰ ਨੇ ਰਾਜਧਾਨੀ ਜੀ-20 ਸਿਖਰ ਸੰਮੇਲਨ ਲਈ ਵਿਦੇਸ਼ੀ ਪ੍ਰਤੀਨਿਧੀਆਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ 8 ਸਤੰਬਰ ਤੋਂ 10 ਸਤੰਬਰ ਵਿਚ ਆਯੋਜਿਤ ਕੀਤਾ ਜਾਵੇਗਾ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਦੱਸਿਆ ਕਿ ਜੀ-20 ਸੰਮੇਲਨ ਕਾਰਨ ਦਿੱਲੀ ਭਰ ਵਿੱਚ 8 ਸਤੰਬਰ ਤੋਂ 10 ਸਤੰਬਰ ਤੱਕ ਸਾਰੇ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਸਰਕਾਰ ਨੇ ਸਿਖਰ ਸੰਮੇਲਨ ਦੇ ਮੱਦੇਨਜ਼ਰ ਲਗਾਏ ਗਏ ਪ੍ਰਤੀਬੰਧਾਂ ਤੇ ਆਵਜਾਈ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਆਤਿਸ਼ੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡਾ ਦੇਸ਼ G20 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।

ਦਿੱਲੀ ਸਰਕਾਰ ਨੇ ਐਲਾਨ ਕੀਤਾ ਕਿ ਦਿੱਲੀ ਦੇ ਐੱਨਸੀਟੀ ਵਿਚ ਸਥਿਤ ਕੇਂਦਰ ਤੇ ਸੂਬਾ ਸਰਕਾਰਾਂ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ, ਬੋਰਡ ਤੇ ਸਿੱਖਿਆ ਸੰਸਥਾਵਾਂ 8 ਤੋਂ 10 ਸਤੰਬਰ ਤੱਕ ਬੰਦ ਰਹਿਣਗੇ।