image caption:

ਐਸਐਚਓ ਦੀ ਪਤਨੀ ਨੇ ਮਜੀਠੀਆ ’ਤੇ ਲਗਾਏ ਗੰਭੀਰ ਇਲਜ਼ਾਮ

 ਅੰਮ੍ਰਿਤਸਰ, : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਲੰਧਰ ਦੇ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ਵਿੱਚ ਐਸਐਚਓ ਨਵਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਸੁਖਵਿੰਦਰ ਕੌਰ ਨੇ ਕਾਨਫਰੰਸ ਦੌਰਾਨ ਬਿਕਰਮ ਮਜੀਠੀਆ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ ਹੈ।

ਸੁਖਵਿੰਦਰ ਕੌਰ ਨੇ ਕਿਹਾ ਕਿ ਬਿਕਰਮ ਮਜੀਠੀਆ ਜੋ ਕਿ ਹਾਲ ਹੀ ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਜੇਲ੍ਹ ਤੋਂ ਰਿਹਾਅ ਹੋਏ ਹਨ। ਉਹ ਢਿੱਲੋਂ ਭਰਾਵਾਂ ਦੀ ਮੌਤ &rsquoਤੇ ਸਿਆਸਤ ਕਰਕੇ ਹਮਦਰਦੀ ਹਾਸਲ ਨਹੀਂ ਕਰ ਸਕਣਗੇ ਅਤੇ ਨਾ ਹੀ ਸਭ ਜੋ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ ਉਸ ਨੂੰ ਹੀ ਸਾਕਾਰ ਕਰ ਸਕਣਗੇ।

ਉਨ੍ਹਾਂ ਨੇ ਮਜੀਠੀਆ &rsquoਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕੋਠੀ &rsquoਤੇ ਸਵਾਲ ਖੜ੍ਹੇ ਕਰਨ ਵਾਲੇ ਪਹਿਲਾਂ ਅਪਣੇ 9 ਰਤਨਾਂ ਦੇ ਬਾਰੇ ਵਿਚ ਦੱਸਣ ਜੋ ਲਮਰੇਟਾ ਸਕੂਟਰ &rsquoਤੇ ਘੁੰਮਦੇ ਸਨ ਅੱਜ ਕਰੋੜਪਤੀ ਹਨ।

ਸੁਖਵਿੰਦਰ ਕੌਰ ਨੇ ਦੱਸਿਆ ਕਿ ਸੂਰਿਆ ਐਨਕਲੇਵ ਵਿੱਚ ਉਸ ਦੇ ਘਰ ਦੇ ਆਲੇ-ਦੁਆਲੇ ਕਈ ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਦੇ ਘਰ ਹਨ। ਮਜੀਠੀਆ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਦੇ ਘਰ ਵੀ ਹਨ, ਜਿਨ੍ਹਾਂ ਨੇ ਮਹਿਜ਼ 10-12 ਸਾਲਾਂ ਦੀ ਨੌਕਰੀ ਦੌਰਾਨ ਇੱਥੇ ਆਪਣੇ ਤੋਂ ਵੀ ਵੱਡੇ ਘਰ ਬਣਾ ਲਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਦੀ ਸੁਰੱਖਿਆ ਲਈ ਤਾਇਨਾਤ ਕਾਂਸਟੇਬਲ ਵੀ ਟਰੱਕਾਂ ਦੇ ਮਾਲਕ ਹਨ।

ਉਨ੍ਹਾਂ ਨੇ ਮਜੀਠੀਆ ਨੂੰ ਪੁੱਛਿਆ ਕਿ ਉਨ੍ਹਾਂ ਦੇ ਅੱਗੇ ਪਿੱਛੇ ਵਿਚਰਨ ਵਾਲਿਆਂ ਕੋਲ ਇੰਨੇ ਪੈਸੇ ਕਿੱਥੋਂ ਆਏ। ਕੀ 21-22 ਸਾਲ ਪੁਲਿਸ ਵਿਭਾਗ ਵਿੱਚ ਨੌਕਰੀ ਕਰਨ ਵਾਲਾ ਇੰਸਪੈਕਟਰ ਨਵਦੀਪ ਘਰ ਵੀ ਨਹੀਂ ਬਣਾ ਸਕਦਾ? ਉਨ੍ਹਾਂ ਕਿਹਾ ਕਿ ਮਜੀਠੀਆ ਨੇ ਉਨ੍ਹਾਂ ਕਦੇ ਘਰ ਦੀ ਲੋਕੇਸ਼ਨ, ਫੋਟੋ, ਪਤਾ ਜਨਤਕ ਕੀਤਾ ਹੈ। ਘਰ ਵਿੱਚ ਬਜ਼ੁਰਗ ਅਤੇ ਬੱਚੇ ਰਹਿੰਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੇ ਜ਼ਿੰਮੇਵਾਰ ਉਹ ਹੋਣਗੇ।

ਐਸਐਚਓ ਨਵਦੀਪ ਦੀ ਪਤਨੀ ਸੁਖਵਿੰਦਰ ਕੌਰ ਨੇ ਬਿਕਰਮ ਮਜੀਠੀਆ ਨੂੰ ਕਿਹਾ ਕਿ ਉਹ ਸ਼ਾਇਦ ਭੁੱਲ ਗਏ ਹਨ ਕਿ ਅੰਮ੍ਰਿਤਸਰ ਵਿੱਚ ਉਸ ਦੇ ਕਿਸੇ ਨਜ਼ਦੀਕੀ ਨੇ ਥਾਣੇਦਾਰ ਨੂੰ ਗੋਲੀ ਮਾਰ ਦਿੱਤੀ ਸੀ। ਪਰ ਮਾਮਲੇ ਨੂੰ ਦਬਾਉਣ ਲਈ ਉਸ ਨੇ ਥਾਣੇਦਾਰ ਦੀ ਧੀ ਦੇ ਪੈਰ ਫੜ ਕੇ ਉਸ ਨੂੰ ਸਰਕਾਰੀ ਨੌਕਰੀ ਦਿਵਾ ਕੇ ਅਪਣਾ ਪਿੱਛਾ ਛੁਡਾਇਆ ਸੀ। ਉਨ੍ਹਾਂ ਕਿਹਾ ਕਿ ਸ਼ਾਇਦ ਮਜੀਠੀਆ ਬਰਗਾੜੀ ਗੋਲੀ ਕਾਂਡ ਨੂੰ ਵੀ ਭੁੱਲ ਗਿਆ ਹੈ, ਜਿਸ ਵਿਚ ਉਸ ਦੇ ਹੱਥ ਬੇਗੁਨਾਹਾਂ ਦੇ ਖੂਨ ਨਾਲ ਰੰਗੇ ਹੋਏ ਹਨ।