image caption:

ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ

 ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਪੰਜਾਬ ਭਰ &rsquoਚ ਕਿਸਾਨਾਂ ਨੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਤਿੰਨ ਰੋਜ਼ਾ ਰੋਸ ਧਰਨੇ ਸ਼ੁਰੂ ਕਰ ਦਿੱਤੇ ਹਨ।

ਕਿਸਾਨ ਆਗੂ ਜਗਮੋਹਨ ਸਿੰਘ ਤੇ ਰਾਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ 11, 12 ਅਤੇ 13 ਦਸੰਬਰ ਨੂੰ ਤਿੰਨ ਦਿਨਾਂ ਲਈ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਮੁਤਾਬਕ ਅੱਜ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅਤੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਜੱਦੀ ਰਿਹਾਇਸ਼ ਦੇ ਮੂਹਰੇ ਕਿਸਾਨਾਂ ਨੇ ਧਰਨੇ ਦਿੱਤੇ ਅਤੇ ਰੋਸ ਪ੍ਰਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਪੰਜਾਬ ਦੇ ਹੋਰਨਾਂ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਵੀ ਪ੍ਰਦਰਸ਼ਨ ਕੀਤੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪਟਿਆਲਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁਹਾਲੀ ਵਿੱਚ ਮੰਤਰੀ ਅਨਮੋਲ ਗਗਨ ਮਾਨ, ਮਾਨਸਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ, ਬਰਨਾਲਾ ਵਿੱਚ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੁਕਤਸਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਤਰਨ ਤਾਰਨ ਵਿੱਚ ਲਾਲਜੀਤ ਭੁੱਲਰ, ਬਟਾਲਾ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਿਰੋਜ਼ਪੁਰ ਵਿੱਚ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਲਤਾਨਪੁਰ ਲੋਧੀ ਵਿੱਚ &lsquoਆਪ&rsquo ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹੁਸ਼ਿਆਰਪੁਰ ਵਿੱਚ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜਗਰਾਉਂ &rsquoਚ ਸਰਬਜੀਤ ਕੌਰ ਮਾਣੂਕੇ, ਅੰਮ੍ਰਿਤਸਰ ਵਿੱਚ ਕੁਲਦੀਪ ਧਾਲੀਵਾਲ, ਰੂਪਨਗਰ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ, ਮੋਗਾ ਜ਼ਿਲ੍ਹੇ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਦੇ ਘਰਾਂ ਦੇ ਮੂਹਰੇ ਅਤੇ ਹੋਰਨਾਂ ਥਾਵਾਂ &rsquoਤੇ ਪ੍ਰਦਰਸ਼ਨ ਕੀਤੇ ਗਏ।