image caption:

ਭਗਵੰਤ ਮਾਨ ਨੇ ਪੰਜਾਬੀਆਂ ਨਾਲ ਧੋਖਾ ਕੀਤਾ: ਹਰਸਿਮਰਤ

 ਬਠਿੰਡਾ- ੲਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਮਿਲਣੀ ਰੈਲੀ ਕਰਵਾਈ ਗਈ ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ &rsquoਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਾਏ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੇ ਸੰਤਰੀ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸੁਰੱਖਿਆ ਫ਼ੌਜ ਲੈ ਕੇ ਘੁੰਮ ਰਹੇ ਮੁੱਖ ਮੰਤਰੀ ਕੋਲ ਹੁਣ ਬੋਲਣ ਨੂੰ ਕੁੱਝ ਵੀ ਨਹੀਂ ਹੈ। ਉਨ੍ਹਾਂ ਪੰਜਾਬ ਅਤੇ ਗ਼ਰੀਬਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨੌਕਰੀਆਂ ਦਾ ਹੋਕਾ ਦੇਣ ਵਾਲੇ ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲਾ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਸਮੇਤ ਅਤੇ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਪਾਣੀ ਦੇ ਕੇ ਕੇਜਰੀਵਾਲ ਦੀਆਂ ਵੋਟਾਂ ਪੱਕੀਆਂ ਕਰ ਰਿਹਾ ਹੈ।