image caption:

ਜਥੇਦਾਰ ਦੀ ਪਾਕਿਸਤਾਨ ਸਰਕਾਰ ਨੂੰ ਅਪੀਲ, ਸਰਕਾਰ ਦਾ ਕੀ ਹੈ ਫਰਜ਼ ਰਘਬੀਰ ਸਿੰਘ ਨੇ ਸਮਝਾਇਆ

 ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੀ ਧਰਤੀ ਉਪਰ ਰਹਿ ਗਏ ਸਿੱਖ ਪੰਥ ਦੇ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਵੱਲ ਪਾਕਿਸਤਾਨ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

1947 ਵਿਚ ਵਾਪਰੇ ਵੰਡ ਦੇ ਦੁਖਾਂਤ ਉਪਰੰਤ ਪਾਕਿਸਤਾਨ ਵਿਚ ਰਹਿ ਗਏ ਸਿੱਖ ਪੰਥ ਦੇ ਮਹੱਤਵਪੂਰਨ ਧਾਰਮਿਕ ਅਸਥਾਨ ਸਰਕਾਰਾਂ ਦੀ ਅਣਦੇਖੀ ਕਾਰਨ ਅਲੋਪ ਹੁੰਦੇ ਜਾ ਰਹੇ ਹਨ।ਇਹ ਅਸਥਾਨ ਸਿੱਖ ਕੌਮ ਦੇ ਗੌਰਵਸ਼ਾਲੀ ਇਤਿਹਾਸ ਨੂੰ ਬਿਆਨ ਕਰਦੇ ਹਨ।

ਹਾਲ- ਫਿਲਹਾਲ ਵਿਚ ਹੀ ਕੁਝ ਸੰਗਤਾਂ ਦੇ ਉਪਰਾਲੇ ਸਦਕਾ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੀ ਮੁੜ ਸੇਵਾ ਸੰਭਾਲ ਸ਼ੁਰੂ ਹੋਈ ਹੈ। ਪਾਕਿਸਤਾਨ ਸਰਕਾਰ ਦਾ ਇਹ ਫਰਜ ਬਣਦਾ ਹੈ ਕਿ ਇਤਿਹਾਸਕ ਅਸਥਾਨਾਂ ਨੂੰ ਪਹਿਲ ਦੇ ਅਧਾਰ &lsquoਤੇ ਸੰਭਾਲਿਆ ਜਾਵੇ ਅਤੇ ਨਜਾਇਜ ਕਬਜਿਆਂ ਤੋਂ ਮੁਕਤ ਕਰਵਾ ਕੇ ਮੁੜ ਗੁਰਮਤਿ ਮਰਯਾਦਾ ਲਾਗੂ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਿੱਖਾਂ ਦੇ ਗੌਰਵਸ਼ਾਲੀ ਇਤਿਹਾਸ ਬਾਰੇ ਪਤਾ ਲੱਗ ਸਕੇ।

ਪਾਕਿਸਤਾਨ ਸਰਕਾਰ ਸਾਰੇ ਧਾਰਮਿਕ ਅਸਥਾਨਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦੀ ਵੀ ਖੁੱਲ ਦੇਵੇ।ਇਸ ਸਬੰਧੀ ਸਿੰਘ ਸਾਹਿਬ ਜੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਵੱਲ ਧਿਆਨ ਦਿੱਤਾ ਜਾਵੇ ਅਤੇ ਗੁਰਦੁਆਰਾ ਸਾਹਿਬਾਨਾ &lsquoਤੇ ਹੋਏ ਨਜਾਇਜ ਕਬਜੇ ਹਟਵਾ ਕੇ ਗੁਰਮਤਿ ਮਰਿਯਾਦਾ ਲਾਗੂ ਕੀਤੀ ਜਾਵੇ।