ਪਰਮਿੰਦਰ ਸਿੰਘ ਝੋਟਾ ਜੇਲ੍ਹ ਤੋਂ ਹੋਇਆ ਰਿਹਾਅ
 ਮਾਨਸਾ ਵਿੱਚ ਨਸ਼ਿਆ ਖਿਲਾਫ਼ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਉਰਫ਼ ਝੋਟਾ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਅੱਜ ਰਾਤ ਪਰਵਿੰਦਰ ਸਿੰਘ ਝੋਟਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਾਨਸਾ ਪੁਲਿਸ ਨੇ 15 ਜੁਲਾਈ ਨੂੰ ਪਰਮਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਝੋਟਾ ਜੇਲ੍ਹ ਦੀ ਕਾਲ ਕੋਠੜੀ ਤੋਂ ਬਾਹਰ ਆ ਗਿਆ ਹੈ।
ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁਦੱਈ ਨੇ ਆਦਲਤ ਨੂੰ ਦੱਸਿਆ ਕਿ ਉਸ ਨੇ ਝੋਟੇ ਖਿਲਾਫ਼ ਦਰਜ ਕਰਵਾਇਆ ਕੇਸ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਝੋਟੇ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।
ਪਰਮਿੰਦਰ ਸਿੰਘ ਝੋਟਾ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ। ਅਦਾਲਤੀ ਹੁਕਮ ਜਾਰੀ ਹੋਣ ਤੋਂ ਬਾਅਦ ਕਾਗਜ਼ੀ ਕਾਰਵਾਈ ਕਰਦਿਆਂ ਝੋਟੇ ਦੀ ਰਿਹਾਈ ਨੂੰ ਦੇਰ ਹੋ ਗਈ ਅਤੇ ਰਾਤ ਕਰੀਬ 8:30 ਵਜੇ ਝੋਟੇ ਨੂੰ ਰਿਹਾਅ ਕਰ ਦਿੱਤਾ ਗਿਆ।
ਜੇਲ੍ਹ ਤੋਂ ਬਾਹਰ ਆਉਂਦੇ ਸਾਰ ਪਰਮਿੰਦਰ ਸਿੰਘ ਝੋਟੇ ਨੇ ਕਿਹਾ ਕਿ ਉਸ ਦੀ ਨਸ਼ਿਆਂ ਖਿਲਾਫ਼ ਲੜਾਈ ਜਾਰੀ ਰਹੇਗੀ। ਇਹ ਲੜਾਈ ਹੁਣ ਅੱਗ ਬਣ ਕੇ ਸਾਰੇ ਪੰਜਾਬ ਵਿੱਚ ਫੈਲੇਗੀ ਅਤੇ ਨਸ਼ੇ ਦੇ ਤਸਕਰਾਂ ਨੂੰ ਸਾੜ ਕੇ ਰੱਖ ਦੇਵੇਗੀ।