image caption:

ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ‘ਚ ਪਟਾਕਿਆਂ ‘ਤੇ ਪੂਰਨ ਪਾਬੰਦੀ ‘ਚ ਦਖਲ ਦੇਣ ਤੋਂ ਕੀਤਾ ਇਨਕਾਰ

 ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਕੁਝ ਸੂਬਿਆਂ &lsquoਚ ਪਟਾਕਿਆਂ &lsquoਤੇ ਪੂਰਨ ਪਾਬੰਦੀ &lsquoਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਐਡਵੋਕੇਟ ਸ਼ਸ਼ਾਂਕ ਸ਼ੇਖਰ ਝਾਅ ਨੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦੀ ਤਰਫੋਂ ਇਹ ਮਾਮਲਾ ਸੁਪਰੀਮ ਕੋਰਟ ਦੇ ਸਾਹਮਣੇ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਦਿੱਲੀ-ਐਨਸੀਆਰ ਵਰਗੇ ਕੁਝ ਰਾਜਾਂ ਨੇ ਪਟਾਕਿਆਂ &lsquoਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇੱਥੋਂ ਤੱਕ ਕਿ ਗ੍ਰੀਨ ਪਟਾਕਿਆਂ ਦੀ ਵੀ ਇਜਾਜ਼ਤ ਨਹੀਂ ਹੈ।

ਇਸ &lsquoਤੇ ਸੁਪਰੀਮ ਕੋਰਟ ਨੇ ਕਿਹਾ ਕਿ &rdquoਜੇ ਕੋਈ ਵੀ ਸਰਕਾਰ ਸੂਬੇ ਦੀਆਂ ਸਥਾਨਕ ਸਥਿਤੀਆਂ ਨੂੰ ਧਿਆਨ &lsquoਚ ਰੱਖਦੇ ਹੋਏ ਪਟਾਕਿਆਂ &lsquoਤੇ ਪੂਰੀ ਤਰ੍ਹਾਂ ਪਾਬੰਦੀ ਲਾਉਂਦੀ ਹੈ ਤਾਂ ਉਹ ਅਜਿਹਾ ਕਰ ਸਕਦੀ ਹੈ। ਅਦਾਲਤ ਆਪਣੀ ਤਰਫੋਂ ਇਸ ਵਿੱਚ ਦਖਲ ਨਹੀਂ ਦੇਵੇਗੀ। ਦੀਵਾਲੀ ਮਨਾਉਣ ਦੇ ਹੋਰ ਤਰੀਕੇ ਲੱਬ ਲਓ। ਜੇ ਤੁਸੀਂ ਪਟਾਕੇ ਚਲਾਉਣਾ ਚਾਹੁੰਦੇ ਹੋ, ਤਾਂ ਅਜਿਹੇ ਰਾਜ ਵਿੱਚ ਜਾਓ ਜਿੱਥੇ ਪਟਾਕਿਆਂ &lsquoਤੇ ਪਾਬੰਦੀ ਨਹੀਂ ਹੈ।

ਸੰਸਦ ਮੈਂਬਰ ਅਤੇ ਭਾਜਪਾ ਨੇਤਾ ਮਨੋਜ ਤਿਵਾਰੀ ਨੇ ਦਿੱਲੀ &lsquoਚ ਪਟਾਕਿਆਂ &lsquoਤੇ ਪੂਰਨ ਪਾਬੰਦੀ ਦੀ ਆਲੋਚਨਾ ਕੀਤੀ ਅਤੇ ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੀ ਬੈਂਚ ਨੂੰ ਦੱਸਿਆ ਕਿ ਅਜਿਹਾ ਗ੍ਰੀਨ ਪਟਾਕਿਆਂ ਲਈ ਅਦਾਲਤ ਦੀ ਮਨਜ਼ੂਰੀ ਦੇ ਬਾਵਜੂਦ ਕੀਤਾ ਗਿਆ।