image caption:

ਅਟਾਰੀ-ਵਾਹਗਾ ‘ਤੇ ਹੁਣ ਸ਼ਾਮ 6:30 ਵਜੇ ਤੱਕ ਹੋਵੇਗੀ ਰੀਟਰੀਟ ਸੈਰੇਮਨੀ

 ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ &rsquoਚ ਬਦਲਾਅ ਕਾਰਨ ਅਟਾਰੀ-ਵਾਹਗਾ ਸਰਹੱਦ &rsquoਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰੀਟਰੀਟ ਸੈਰੇਮਨੀ ਸ਼ਾਮ ਸਾਢੇ ਪੰਜ ਤੋਂ ਛੇ ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਇਹ ਸ਼ਾਮ ਛੇ ਵਜੇ ਤੋਂ ਸਾਢੇ ਛੇ ਵਜੇ ਤੱਕ ਹੁੰਦੀ ਸੀ।

ਦੱਸ ਦੇਈਏ ਕਿ ਸੀਮਾ ਸੁਰੱਖਿਆ ਬਲ (BSF) ਸਮੇਂ-ਸਮੇਂ ਸਰਦੀ ਤੇ ਗਰਮੀ ਦਾ ਮੌਸਮ ਦੇਖ ਕੇ ਇਹ ਤਬਦੀਲੀ ਕਰਦੀ ਹੈ। ਹੁਣ ਮੌਸਮ &rsquoਚ ਬਦਲਾਅ ਸ਼ੁਰੂ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਰੀਟਰੀਟ ਸੈਰੇਮਨੀ ਦੇ ਸਮੇਂ &lsquoਚ ਬਦਲਾਅ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰੋਟੋਕਾਲ ਅਫਸਰ ਅਰੁਣ ਮਾਹਲ ਨੇ ਦਿੱਤੀ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਦੇਸ਼ ਵਿਚ ਤਿੰਨ ਥਾਵਾਂ &lsquoਤੇ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਇਸ ਰੀਟਰੀਟ ਸਮਾਰੋਹ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ &lsquoਚ ਸੈਲਾਨੀ ਪਹੁੰਚਦੇ ਹਨ। ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ।