image caption:

ਅਕਾਲੀਆਂ ਨੇ ਨਸ਼ੇ ਲਿਆਂਦੇ ਤੇ ‘ਆਪ’ ਦੇ ਰਾਜ ਦੌਰਾਨ ਵਧੇ: ਰਾਜਾ ਵੜਿੰਗ

 ਮੋਗਾ- ਕਾਂਗਰਸ ਨੇ ਅੱਜ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ &rsquoਚ ਨਸ਼ਿਆਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿਚ ਹੀ &lsquoਚਿੱਟੇ&rsquo ਦੀ ਨੀਂਹ ਰੱਖੀ ਗਈ ਅਤੇ &lsquoਆਪ&rsquo ਦੀ ਸਰਕਾਰ ਬਣਨ ਮਗਰੋਂ ਸੂਬੇ ਵਿੱਚ ਨਸ਼ਾ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ ਤੇ ਗਲੀਆਂ ਵਿਚ ਨਸ਼ਾ ਵਿਕਣ ਦੀਆਂ ਵੀਡੀਓਜ਼ ਰੋਜ਼ਾਨਾ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਨਸ਼ਾ ਤਸਕਰ ਵਧ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਤੁਰੰਤ ਕੋਈ ਠੋਸ ਉਪਰਾਲੇ ਨਾ ਕੀਤੇ ਗਏ ਤਾਂ ਪੰਜਾਬ ਕਾਂਗਰਸ ਸੰਘਰਸ਼ ਜਾਰੀ ਰੱਖੇਗੀ। ਇਸ ਦੌਰਾਨ ਮੰਚ &rsquoਤੇ ਕਾਂਗਰਸੀ ਆਗੂ ਬਿਰਾਜਮਾਨ ਸਨ ਪਰ ਰਾਜਾ ਵੜਿੰਗ ਪੰਡਾਲ ਵਿੱਚ ਆਮ ਲੋਕਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿਹਾ ਕਿ ਸੂਬੇ ਦੇ ਲੋਕ &lsquoਆਪ&rsquo ਸਰਕਾਰ ਦੇ ਹੱਥਾਂ ਵਿੱਚ ਸੁਰੱਖਿਅਤ ਨਹੀਂ ਹਨ। ਉਨ੍ਹਾਂਂ ਕਾਂਗਰਸੀ ਵਰਕਰਾਂ ਨੂੰ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਨੂੰ ਘੇਰਨ ਦਾ ਸੱਦਾ ਦਿੱਤਾ। ਉਨ੍ਹਾਂ ਕਾਂਗਰਸੀ ਵਰਕਰਾਂ, ਪੰਚਾਂ-ਸਰਪੰਚਾਂ ਨੂੰ ਨਸ਼ਿਆਂ ਦੇ ਖ਼ਾਤਮੇ ਖ਼ਿਲਾਫ਼ ਅੱਗੇ ਆਉਣ ਦੀ ਅਪੀਲ ਕੀਤੀ। ਬਾਜਵਾ ਨੇ &lsquoਆਪ&rsquo ਕੇਜਰੀਵਾਲ &rsquoਤੇ ਤਿੱਖਾ ਹਮਲਾ ਬੋਲਦਿਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ &rsquoਚ ਸਰਕਾਰ ਬਣਨ &rsquoਤੇ ਤਿੰਨ ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਯਾਦ ਕਰਵਾਇਆ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ। ਸੂਬੇ &rsquoਚ ਤਿੰਨ ਲੱਖ ਤੋਂ ਵੱਧ ਨੌਜਵਾਨ ਤਾਂ ਰੁਜ਼ਗਾਰ ਨਾ ਮਿਲਣ ਕਰਕੇ ਬਾਹਰਲੇ ਮੁਲਕਾਂ ਵਿੱਚ ਚਲੇ ਗਏ ਹਨ। ਸ੍ਰੀ ਬਾਜਵਾ ਨੇ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਫਲਾਪ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੀ &lsquoਆਪ&rsquo ਸਰਕਾਰ ਨੇ ਸਿਰਫ਼ ਭਾਸ਼ਣਾਂ ਨਾਲ ਪੰਜਾਬ ਦੇ ਉਦਯੋਗਪਤੀਆਂ ਅਤੇ ਸਨਅਤਕਾਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ &lsquoਆਪ&rsquo ਸਰਕਾਰ ਉਦਯੋਗਪਤੀਆਂ ਅਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ।