image caption:

ਭਾਰਤ ਨੇ ਦਿੱਤਾ ਕੈਨੇਡਾ ਨੂੰ ਜਵਾਬ, ਮੋਦੀ ਸਰਕਾਰ ਨੇ ਡਿਪਲੋਮੈਟ ਨੂੰ ਪੰਜ ਦਿਨਾਂ ‘ਚ ਭਾਰਤ ਛੱਡਣ ਲਈ ਕਿਹਾ

 ਕੈਨੇਡਾ ਨੇ ਸੋਮਵਾਰ ਨੂੰ ਹਰਦੀਪ ਸਿੰਘ ਦੀ ਹੱਤਿਆ &lsquoਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਗਾਉਂਦੇ ਹੋਏ ਇਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੱਢਣ ਦਾ ਹੁਕਮ ਦਿੱਤਾ ਹੈ। ਕੈਨੇਡਾ ਦੀ ਇਸ ਕਾਰਵਾਈ ਦੇ ਜਵਾਬ &lsquoਚ ਭਾਰਤ ਨੇ ਵੀ ਕੈਨੇਡਾ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਦੇਸ਼ &lsquoਚੋਂ ਕੱਢ ਦਿੱਤਾ ਹੈ।

ਰਿਪੋਰਟ ਮੁਤਾਬਕ ਭਾਰਤ ਸਰਕਾਰ ਵੱਲੋਂ ਅੱਜ ਸਵੇਰੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਅਤੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਭਾਰਤ &lsquoਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ। ਕੱਢੇ ਗਏ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।

ਮੋਦੀ ਸਰਕਾਰ ਦੀ ਇਹ ਕਾਰਵਾਈ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦੀ ਹੈ।

ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ

ਕੈਨੇਡਾ ਨੇ ਜੂਨ 2023 &lsquoਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ &lsquoਚ ਭਾਰਤ &lsquoਤੇ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੈਨੇਡਾ &lsquoਚੋਂ ਕੱਢ ਦਿੱਤਾ ਸੀ। ਹਾਲਾਂਕਿ ਭਾਰਤ ਸਰਕਾਰ ਨੇ ਕੈਨੇਡਾ ਦੇ ਇਸ ਦੋਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੈਨੇਡਾ ਵਿੱਚ ਕਿਸੇ ਵੀ ਹਿੰਸਾ ਦੀ ਕਾਰਵਾਈ ਵਿੱਚ ਭਾਰਤ ਸਰਕਾਰ ਦੇ ਸ਼ਾਮਲ ਹੋਣ ਦੇ ਦੋਸ਼ ਬੇਤੁਕੇ ਅਤੇ ਪ੍ਰੇਰਿਤ ਹਨ।