ਮਹਿਲਾ ਰਾਖਵਾਂਕਰਨ ਬਿੱਲ : ਮੋਦੀ ਸਰਕਾਰ ਔਰਤਾਂ ਨੂੰ ਬੇਵਕੂਫ਼ ਬਣਾ ਰਹੀ ਹੈ : AAP
_19Sep23070848AM.jpg)
 ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਬਿੱਲ ਨੂੰ ਔਰਤਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਔਰਤਾਂ ਨੂੰ 2028 ਤੋਂ ਪਹਿਲਾਂ ਰਾਖਵਾਂਕਰਨ ਨਹੀਂ ਮਿਲ ਸਕੇਗਾ। ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਲਈ ਔਰਤਾਂ ਨੂੰ ਮੂਰਖ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਬਿੱਲ ਨੂੰ ਸੋਧ ਕੇ 2024 ਤੋਂ ਹੀ ਲਾਗੂ ਕੀਤਾ ਜਾਵੇ। ਹਾਲਾਂਕਿ ਉਨ੍ਹਾਂ ਨੇ ਇਕ ਵਾਰ ਫਿਰ ਕਿਹਾ ਕਿ ਸਿਧਾਂਤਕ ਤੌਰ &lsquoਤੇ ਉਨ੍ਹਾਂ ਦੀ ਪਾਰਟੀ ਇਸ ਦੇ ਸਮਰਥਨ &lsquoਚ ਹੈ।
ਸੰਵਿਧਾਨ ਸੋਧ ਬਿੱਲ ਨੂੰ ਹੱਥ &lsquoਚ ਫੜ ਕੇ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ &lsquoਚ ਕਿਹਾ, &lsquoਬੀਤੀ ਰਾਤ ਮੀਡੀਆ ਰਾਹੀਂ ਖਬਰ ਆਈ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਨੂੰ ਸੰਸਦ &lsquoਚ ਪੇਸ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਨੇ ਇਸ ਬਿੱਲ ਦਾ ਸਵਾਗਤ ਕੀਤਾ ਹੈ। ਅਸੀਂ ਕਿਹਾ ਕਿ ਅਸੀਂ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਦੇ ਰਾਖਵੇਂਕਰਨ ਦਾ ਸਮਰਥਨ ਕਰਦੇ ਹਾਂ ਪਰ ਜਦੋਂ ਤੱਕ ਬਿੱਲ ਸਾਡੇ ਹੱਥਾਂ ਵਿੱਚ ਨਹੀਂ ਆਉਂਦਾ ਅਤੇ ਅਸੀਂ ਇਸ ਦੀਆਂ ਵਿਵਸਥਾਵਾਂ ਨੂੰ ਵੇਖਦੇ ਹਾਂ, ਅਸੀਂ ਇਸ &lsquoਤੇ ਟਿੱਪਣੀ ਨਹੀਂ ਕਰ ਸਕਦੇ। ਕੁਝ ਸਮਾਂ ਪਹਿਲਾਂ, ਇਹ ਸੰਵਿਧਾਨ ਸੋਧ ਬਿੱਲ ਜਨਤਕ ਹੋਇਆ ਅਤੇ ਜਦੋਂ ਅਸੀਂ ਇਸਨੂੰ ਪੜ੍ਹਿਆ, ਤਾਂ ਅਸੀਂ ਸਮਝਿਆ ਕਿ ਇਹ ਕੋਈ ਮਹਿਲਾ ਰਾਖਵਾਂ ਕਰਨ ਬਿੱਲ ਨਹੀਂ ਹੈ , ਇਹ 2024 ਦੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਮੂਰਖ ਬਣਾਉਣ ਦਾ ਬਿੱਲ ਹੈ।