image caption:

ਕੈਨੇਡਾ-ਭਾਰਤ ਵਿਵਾਦ : ਸਿੱਖਾਂ ਨੂੰ ਅੱਤਵਾਦੀ ਕਹਿਣਾ ਬੰਦ ਕੀਤਾ ਜਾਵੇ : ਐਸਜੀਪੀਸੀ

 ਅੰਮਿ੍ਤਸਰ : ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਦਰਮਿਆਨ ਵਧ ਰਹੇ ਤਣਾਅ &lsquoਤੇ ਚਿੰਤਾ ਪ੍ਰਗਟਾਈ ਹੈ। ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹੀ ਜਾਣ ਵਾਲੀ ਸ਼੍ਰੋਮਣੀ ਕਮੇਟੀ ਨੇ ਵੀ ਕਿਹਾ ਹੈ ਕਿ ਉਹ ਇਸ ਮੁੱਦੇ &lsquoਤੇ ਜਲਦੀ ਹੀ ਪੱਤਰ ਲਿਖ ਕੇ ਭਾਰਤ ਸਰਕਾਰ ਤੋਂ ਜਵਾਬ ਮੰਗੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੰਗਲਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਵਿਦੇਸ਼ਾਂ ਵਿੱਚ ਵਾਪਰ ਰਹੀਆਂ ਘਟਨਾਵਾਂ &lsquoਤੇ ਚਿੰਤਾ ਪ੍ਰਗਟਾਈ ਹੈ। ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦੇਸ਼ੀ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਖੁਲਾਸਿਆਂ ਤੋਂ ਕਾਫੀ ਚਿੰਤਤ ਹੈ। ਅਸੀਂ ਚਾਹੁੰਦੇ ਹਾਂ ਕਿ ਦੇਸ਼-ਵਿਦੇਸ਼ ਵਿਚ ਬੈਠੇ ਸਿੱਖ ਇਸ ਪ੍ਰਤੀ ਗੰਭੀਰ ਹੋਣ।

ਗਰੇਵਾਲ ਨੇ ਕਿਹਾ ਕਿ ਐਸਜੀਪੀਸੀ ਜਲਦ ਹੀ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਨ੍ਹਾਂ ਸਾਰੇ ਮੁੱਦਿਆਂ &lsquoਤੇ ਜਵਾਬ ਮੰਗੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਨੂੰ ਸੰਜਮ ਵਰਤਣ ਦੀ ਅਪੀਲ ਵੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਸਿੱਖਾਂ ਨੂੰ ਗੱਦਾਰ ਤੇ ਅੱਤਵਾਦੀ ਕਹਿਣ ਦਾ ਚੱਲ ਰਿਹਾ ਕੰਮ ਬੰਦ ਕੀਤਾ ਜਾਵੇ।