ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ
 ਪੰਜਾਬ &lsquoਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ &lsquoਤੋਂ ਸਾਹਮਣੇ ਆਈ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ 25 ਸਾਲ ਵਜੋਂ ਹੋਈ ਸੀ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ।