image caption:

2024 ਦੀਆਂ ਲੋਕ ਸਭਾ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ : ਮਨੀਸ਼ ਤਿਵਾੜੀ

 ਨਵੀਂ ਦਿੱਲੀ, : 2024 ਦੀਆਂ ਲੋਕ ਸਭਾ ਚੋਣਾਂ ਨੁੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਇਸੇ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਇਕ ਵਾਰ ਫਿਰ ਤੋਂ ਈਵੀਐਮ ਦੀ ਭਰੋਸੇਯੋਗਤਾ &rsquoਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਮੁੱਦਾ ਉਠਾਇਆ ਜਾ ਰਿਹਾ ਹੈ ਕਿਉਂਕਿ ਸਿਆਸੀ ਪਾਰਟੀਆਂ ਕਿਸੇ ਵੀ ਤਰ੍ਹਾਂ ਦਾ ਰਿਸਕ ਨਹੀਂ ਲੈਣਾ ਚਾਹੁੰਦੀਆਂ।


ਇਸ ਮੁੱਦੇ &rsquoਤੇ ਗੱਲਬਾਤ ਕਰਦਿਆਂ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਆਖਿਆ ਕਿ ਇਸ ਵਾਰ ਚੋਣਾਂ ਈਵੀਐਮ ਮਸ਼ੀਨਾਂ ਨਾਲ ਨਾ ਨਹੀਂ ਬਲਕਿ ਬੈਲਟ ਪੇਪਰ ਨਾਲ ਕਰਵਾਈਆਂ ਜਾਣ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਵੀ ਹੋ ਸਕਦੀ ਹੈ ਅਤੇ ਇਨ੍ਹਾਂ ਨੂੰ ਹੈਕ ਵੀ ਕੀਤਾ ਜਾ ਸਕਦਾ ਹੈ ਜਦਕਿ ਬੈਲਟ ਪੇਪਰ ਵਿਚ ਅਜਿਹੀ ਕੋਈ ਗੁੰਜਾਇਸ਼ ਨਹੀਂ ਹੁੰਦੀ।