image caption:

ਭਾਰਤ ਨਾਲ ਕੈਨੇਡਾ ਦੀ ਭਾਈਵਾਲੀ ਅਹਿਮ ਪਰ ਸੱਚ ਸਾਹਮਣੇ ਲਿਆਉਣਾ ਸਾਡੀ ਜ਼ਿੰਮੇਵਾਰੀ : ਰੱਖਿਆ ਮੰਤਰੀ

ਓਟਾਵਾ : ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਭਾਰਤ ਨਾਲ ਕੈਨੇਡਾ ਦੀ ਭਾਈਵਾਲੀ ਅਹਿਮ ਹੈ। ਗਲੋਬਲ ਨਿਊਜ਼ ਮੁਤਾਬਕ ਰੱਖਿਆ ਮੰਤਰੀ ਬਿਲ ਬਲੇਅਰ ਨੇ ਕਿਹਾ, ਸਾਡਾ ਮੰਨਣਾ ਹੈ ਕਿ ਭਾਰਤ &lsquoਤੇ ਦੋਸ਼ ਲਗਾਉਣਾ ਇੱਕ ਚੁਣੌਤੀਪੂਰਨ ਮੁੱਦਾ ਹੈ ਪਰ ਭਾਰਤ ਨਾਲ ਸਬੰਧ ਮਹੱਤਵਪੂਰਨ ਹਨ। ਪਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣਾ ਸਾਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ, ਜੇਕਰ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾ ਦੀ ਧਰਤੀ &lsquoਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਦੇ ਸਬੰਧ ਵਿਚ ਚਿੰਤਾਜਨਕ ਹੋਵੇਗਾ। ਨਿੱਝਰ ਦੀ 18 ਜੂਨ 2023 ਨੂੰ ਹੱਤਿਆ ਕਰ ਦਿੱਤੀ ਗਈ ਸੀ। 18 ਸਤੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ &lsquoਤੇ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਦੱਸਿਆ ਹੈ।

ਟਾਈਮਜ਼ ਨੇ ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਨਿੱਝਰ ਦੇ ਕਤਲ ਤੋਂ ਬਾਅਦ ਅਮਰੀਕਾ ਦੀਆਂ ਖੁਫੀਆ ਏਜੰਸੀਆਂ ਨੇ ਇਸ ਮਾਮਲੇ ਨਾਲ ਜੁੜੀ ਜਾਣਕਾਰੀ ਕੈਨੇਡਾ ਨਾਲ ਸਾਂਝੀ ਕੀਤੀ ਸੀ। ਹਾਲਾਂਕਿ, ਰਿਪੋਰਟ ਇਹ ਵੀ ਕਹਿੰਦੀ ਹੈ ਕਿ ਭਾਰਤ &lsquoਤੇ ਦੋਸ਼ ਲਗਾਉਂਦੇ ਹੋਏ ਕੈਨੇਡਾ ਨੇ ਜਿਸ ਖੁਫੀਆ ਜਾਣਕਾਰੀ ਦਾ ਹਵਾਲਾ ਦਿੱਤਾ ਹੈ, ਉਸ ਨੇ ਖੁਦ ਇਕੱਠੀ ਕੀਤੀ ਸੀ।