ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਪੈਰੋਲ
ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 8 ਹਫਤਿਆਂ ਦੀ ਪੈਰੋਲ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਦੱਸ ਦੇਈਏ ਕਿ ਪਹਿਲਾਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸਨ, ਪਰ ਸਿਹਤ ਕਾਰਨਾਂ ਕਰਕੇ ਉਨ੍ਹਾਂ ਨੂੰ 2015 ਵਿੱਚ ਇੱਕ ਵਿਸ਼ੇਸ਼ ਪ੍ਰਬੰਧ ਤਹਿਤ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਉਥੇ ਆਪਣੀ ਸਜ਼ਾ ਕੱਟ ਰਹੇ ਹਨ।