image caption:

ਟਰੂਡੋ ਵੱਲੋਂ ਸੰਸਦ 'ਚ ਦਿੱਤਾ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ : ਸ਼੍ਰੋਮਣੀ ਕਮੇਟੀ

  ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ &rsquoਤੇ ਜ਼ੋਰ ਦਿੱਤਾ ਗਿਆ। ਵਰਚੁਅਲ ਤੌਰ &rsquoਤੇ ਹੋਈ ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਇਸ ਮੀਟਿੰਗ ਵਿੱਚ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ ਦੇ ਮੁਖੀ ਭਾਈ ਮਹਿੰਦਰ ਸਿੰਘ, ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੀ ਬੀਬੀ ਇੰਦਰਜੀਤ ਕੌਰ, ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ।

ਮੀਟਿੰਗ ਦੌਰਾਨ ਸਿੱਖ ਆਗੂਆਂ ਨੇ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਤੇ ਵੱਖ-ਵੱਖ ਦੇਸ਼ਾਂ ਵਿੱਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਚਰਚਾ ਹੋਈ। ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ &rsquoਤੇ ਜ਼ੋਰ ਦਿੱਤਾ। ਖ਼ਾਸ ਕਰਕੇ ਕੈਨੇਡਾ ਤੇ ਭਾਰਤ ਵਿਚਾਲੇ ਪੈਦਾ ਹੋਈ ਕੁੜੱਤਣ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ &rsquoਚ ਵੀ ਕੈਨੇਡਾ ਤੇ ਭਾਰਤ ਦੇ ਖ਼ਰਾਬ ਹੁੰਦੇ ਸਬੰਧਾਂ ਦਾ ਮੁੱਦਾ ਭਾਰੂ ਰਿਹਾ। ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾਸ ਕਰ ਕੇ ਦੋਵਾਂ ਮੁਲਕਾਂ ਨੂੰ ਸਿਆਸਤ ਛੱਡ ਕੇ ਮਾਮਲੇ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ &rsquoਤੇ ਚਿੰਤਾ ਪ੍ਰਗਟ ਕੀਤੀ ਗਈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਸ ਸਬੰਧੀ ਵਿਸ਼ੇਸ਼ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ। ਮਤੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ &rsquoਤੇ ਲਗਾਏ ਦੋਸ਼ਾਂ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਮੰਗ ਕੀਤੀ ਗਈ।