image caption:

ਨਿੱਝਰ ਹੱਤਿਆ ਮਾਮਲੇ ’ਚ ਕੈਨੇਡਾ ਦੀ ਜਾਂਚ ਅੱਗੇ ਵਧੇ ਤੇ ਦੋਸ਼ੀ ਕਟਹਿਰੇ ’ਚ ਲਿਆਂਦੇ ਜਾਣ: ਅਮਰੀਕਾ

 ਵਾਸ਼ਿੰਗਟਨ- ਅਮਰੀਕਾ ਨੇ ਕਿਹਾ ਹੈ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ &rsquoਚ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ &lsquoਚ ਕਿਹਾ, &lsquoਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਜ਼ਦੀਕੀ ਸੰਪਰਕ ਵਿੱਚ ਹਾਂ।&rsquo ਮਿਲਰ ਨੇ ਸਵਾਲ ਦੇ ਜਵਾਬ ਵਿੱਚ ਕਿਹਾ, &lsquoਮੇਰਾ ਮੰਨਣਾ ਹੈ ਕਿ ਕੈਨੇਡਾ ਦੀ ਜਾਂਚ ਨੂੰ ਅੱਗੇ ਵਧਾਉਣਾ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣਾ ਮਹੱਤਵਪੂਰਨ ਹੈ। ਅਸੀਂ ਜਨਤਕ ਅਤੇ ਨਿੱਜੀ ਤੌਰ &lsquoਤੇ ਭਾਰਤ ਸਰਕਾਰ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।&rsquo