image caption:

ਸਿੱਖਸ ਆਫ਼ ਅਮੇਰਿਕਾ , ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ੍ਹ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ

 ਵਾਸ਼ਿੰਗਟਨ (ਰਾਜ ਗੋਗਨਾ )-  ਕੁਝ ਸਮਾਂ ਪਹਿਲਾਂ ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ,  ਵਲੋਂ ਸਾਂਝੇ ਰੂਪ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਕੱਪੜਾ ਲੀੜਾ ਗੁਰੂਘਰ ਵਿੱਚ  ਪਹੁੰਚਾਇਆ ਜਾਵੇ। ਵੱਡੀ ਗਿਣਤੀ &rsquoਚ ਸੰਗਤ ਨੇ ਜਿੰਨਾ ਵੀ ਕਿਸੇ ਕੋਲੋ ਸਰਿਆ ਕੱਪੜਾ ਲੀੜਾ ਪੁੱਜਦਾ ਕੀਤਾ। ਜ਼ਿਆਦਾ ਸੰਗਤ ਨੇ ਨਵੇਂ ਕੱਪੜੇ ਖਰੀਦ ਕੇ ਵੀ ਗੁਰਦੁਆਰਾ ਸਾਹਿਬ ਭੇਂਟ ਕੀਤੇ। ਗੁਰਦੁਆਰਾ ਸਿੱਖ ਐਸੋਸੀਏਸ਼ਨ ਅਤੇ ਬਾਲਟੀਮੋਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਚੇਅਰਮੈਨ ਚਰਨਜੀਤ ਸਿੰਘ ਸਰਪੰਚ, ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, ਸਿੱਖਸ ਆਫ਼ ਯੂ.ਐੱਸ.ਏ ਚੇਅਰਮੈਨ ਪਰਵਿੰਦਰ ਸਿੰਘ ਹੈਪੀ ਅਤੇ ਪ੍ਰਧਾਨ ਦਲਜੀਤ ਸਿੰਘ ਬੱਬੀ ਨੇ ਸਮੂਹ ਦਾਨੀ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ  ਪੀੜਤਾਂ ਲਈ ਲਗਭਗ 50 ਪੈਕੇਟ ਕੱਪੜਿਆਂ ਦੇ ਬਣ ਗਏ ਹਨ ਜਿਨ੍ਹਾਂ ਨੂੰ ਪੰਜਾਬ ਭੇਜਣ ਲਈ ਸ਼ਿਪਿੰਗ, ਸਫਾਈ ਤੇ ਵੰਡਣ ਦਾ ਸਮੁੱਚਾ ਖਰਚਾਂ ਸਿੱਖਸ ਆਫ ਅਮੈਰਿਕਾ ਵਲੋਂ ਦਿੱਤਾ ਜਾਵੇਗਾ। ਸਿੱਖਸ ਆਫ਼ ਅਮੈਰਿਕਾ ਦੇ ਚੇਅਰਮੈਨ ਸਃ ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਉਹਨਾਂ ਦੱਸਿਆ ਕਿ ਇਹ ਕੱਪੜੇ ਪੰਜਾਬ ਪਹੁੰਚਣ &rsquoਤੇ ਡਰਾਈਕਲੀਨ ਕਰਵਾ ਕੇ ਪੈਕਿੰਗ ਕੀਤੀ ਜਾਵੇਗੀ ਅਤੇ ਲੋੜਵੰਦਾਂ ਤੱਕ ਸਾਡੀ ਟੀਮ ਦੇ ਵਲੰਟੀਅਰ ਪੂਰੇ ਪੰਜਾਬ ਦੇ ਹੜ੍ਹ ਪੀੜਤਾਂ ਤੱਕ ਜ਼ਿੰਮੇਵਾਰੀ  ਨਾਲ ਪਹੁੰਚਾਉਣਗੇ। ਇੱਥੇ ਇਹ ਦੱਸਣਯੋਗ ਹੈ ਕਿ ਸਿੱਖਸ ਆਫ਼ ਅਮਰੀਕਾ ਵਲੋਂ ਪਹਿਲਾਂ ਵੀ ਪੰਜਾਬ ਵਿਚ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟ ਵੰਡਣ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਸੇਵਾ ਲਗਾਤਾਰ ਕੀਤੀ ਜਾਂਦੀ ਰਹੀ ਹੈ।