image caption:

ਮਨੀਸ਼ ਸਿਸੋਦੀਆ ਨੂੰ ਦਿੱਲੀ ਕੋਰਟ ਨੇ ਬਿਮਾਰ ਪਤਨੀ ਨੂੰ ਮਿਲਣ ਦੀ ਦਿੱਤੀ ਆਗਿਆ

 ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਮਨੀਸ਼ ਸਿਸੋਦੀਆ ਇਸ ਮੁਲਾਕਾਤ ਦੌਰਾਨ ਮੀਡੀਆ ਨਾਲ ਗੱਲ ਨਹੀਂ ਕਰ ਸਕਦੇ।