ਲਾਰੈਂਸ ਇੰਟਰਵਿਊ ਮਾਮਲੇ ’ਤੇ ਬਿਕਰਮ ਮਜੀਠੀਆ ਨੇ ਸਰਕਾਰ ਨੂੰ ਘੇਰਿਆ
 ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਦਰਅਸਲ, ਕੁਝ ਮਹੀਨੇ ਪਹਿਲਾਂ ਇੱਕ ਨਿੱਜੀ ਚੈਨਲ ਨੇ ਜੇਲ੍ਹ ਤੋਂ ਇੰਟਰਵਿਊ ਲਈ ਸੀ ਅਤੇ ਇਹ ਇੰਟਰਵਿਊ ਵੀ ਸੋਸ਼ਲ ਮੀਡੀਆ &rsquoਤੇ ਵਾਇਰਲ ਹੋਇਆ ਸੀ। ਜਿਸ ਕਾਰਨ ਵਿਰੋਧੀ ਸਿਆਸੀ ਪਾਰਟੀਆਂ ਨੇ ਵੀ ਇਸ ਇੰਟਰਵਿਊ &rsquoਤੇ ਸਵਾਲ ਉਠਾਏ ਸਨ। ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਹਾਈਕੋਰਟ ਵੱਲੋਂ ਜਾਰੀ ਹੁਕਮਾਂ &rsquoਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੰਜਾਬ ਸਰਕਾਰ &rsquoਤੇ ਨਿਸ਼ਾਨਾ ਸਾਧਿਆ ਹੈ।