image caption:

ਵਿਧਾਨ ਸਭਾ ਸੈਸ਼ਨ ਨੂੰ ਗ਼ੈਰ-ਸੰਵਿਧਾਨਕ ਦੱਸਣ 'ਤੇ SC ਨੇ ਗਵਰਨਰ ਨੂੰ ਝਾੜਿਆ, ਲੋਕਤੰਤਰ ਲਈ ਦੱਸਿਆ 'ਖ਼ਤਰਨਾਕ'

 ਚੰਡੀਗੜ੍ਹ : ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਤੇ ਕਿਹਾ ਕਿ ਸੂਬੇ 'ਚ ਜੋ ਕੁਝ ਹੋ ਰਿਹਾ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੋਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਦੋਵਾਂ ਨੂੰ ਕਿਹਾ, "ਸਾਡਾ ਦੇਸ਼ ਸਥਾਪਿਤ ਪਰੰਪਰਾਵਾਂ ਨਾਲ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਲੋੜ ਹੈ।" SC ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਝਾੜਿਆ ਤੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਐਲਾਨਣ 'ਤੇ ਸਵਾਲ ਖੜ੍ਹੇ ਕੀਤੇ।

ਸੁਪਰੀਮ ਕੋਰਟ ਨੇ ਕਿਹਾ ਕਿ ਕੀ ਰਾਜਪਾਲ ਨੂੰ ਜ਼ਰਾ ਜਿੰਨਾ ਵੀ ਖਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ, ਫਿਰ ਵੀ ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ। ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਵੱਲੋਂ ਸਿੰਘਵੀ ਨੇ ਕਿਹਾ ਕਿ ਮੌਜੂਦਾ ਰਾਜਪਾਲ ਦੇ ਅਹੁਦੇ 'ਤੇ ਰਹਿ ਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ।