ਇਟਲੀ ’ਚ ਭਿਆਨਕ ਸੜਕ ਹਾਦਸੇ ’ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
 ਵਿਦੇਸ਼ &rsquoਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਨਾਲ ਅਣਹੋਣੀ ਘਟਨਾਵਾਂ ਵਾਪਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਇਟਲੀ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਭਿਆਨਕ ਸੜਕ ਹਾਦਸੇ &rsquoਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਔਡੀ ਗੱਡੀ ਬੇਕਾਬੂ ਹੋਣ ਮਗਰੋਂ ਸੜਕ &rsquoਤੇ ਪਲਟਣ ਕਾਰਨ ਇਹ ਹਾਦਸਾ ਵਾਪਰਿਆ।
ਇਹ ਹਾਦਸਾ ਇਟਲੀ ਦੇ ਟਾਰਵਿਜੋ ਸ਼ਹਿਰ ਵਿੱਚ ਵਾਪਰਿਆ। ਚਾਰ ਨੌਜਵਾਨ ਆਪਣੀ ਔਡੀ ਕਾਰ ਵਿੱਚ ਸਵਾਰ ਹੋ ਕੇ ਉਰਮੇਲੇ-ਉਡੇਰਸੋ ਹਾਈਵੇਅ ਵੱਲ ਜਾ ਰਹੇ ਸੀ। ਇਸੇ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ &rsquoਤੇ ਤਿਲਕ ਮਗਰੋਂ ਬੈਰੀਕੇਡ ਨਾਲ ਟਕਰਾ ਕੇ ਹਾਦਸਾ ਗ੍ਰਸਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਗੱਡੀ &rsquoਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਤਿੰਨੇ ਜਾਣੇ ਪੰਜਾਬੀ ਦੱਸੇ ਜਾ ਰਹੇ ਹਨ।
ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਜਲੰਧਰ ਦੇ ਉੱਚਾ ਪਿੰਡ ਦੇ ਵਾਸੀ 27 ਸਾਲਾ ਗੁਰਤੇਜ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ। ਜਿਵੇਂ ਹੀ ਇਹ ਖਬਰ ਗੁਰੀ ਦੇ ਪਰਿਵਾਰ ਤੱਕ ਪੁੱਜੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।