image caption:

ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੀ ਦੁਰਵਰਤੋਂ ਬੰਦ ਕਰਨੀ ਚਾਹੀਦੀ ਹੈ : ਭਾਰਤ

 ਨਵੀਂ ਦਿੱਲੀ: ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ ਪਲੇਟਫਾਰਮ ਤੋਂ ਕੈਨੇਡਾ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ। ਅਸਲ ਵਿਚ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਭਾਰਤ ਨੇ ਆਪਣੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਦੀ ਸਮੀਖਿਆ ਵਿੱਚ ਕੈਨੇਡਾ ਨੂੰ ਹਿੰਸਾ ਭੜਕਾਉਣ ਅਤੇ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਪ੍ਰਗਟਾਵੇ ਦੀ ਆਜ਼ਾਦੀ ਦੀ &lsquoਦੁਰਵਰਤੋਂ&rsquo ਬੰਦ ਕਰਨ ਲਈ ਕਿਹਾ ਹੈ। ਇਸ ਦੇ ਲਈ ਭਾਰਤ ਨੇ ਕੈਨੇਡਾ ਨੂੰ ਆਪਣੇ ਕਾਨੂੰਨੀ ਢਾਂਚੇ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ ਹੈ।

ਇਹ ਸੰਦੇਸ਼ ਪੀਰੀਅਡਿਕ ਰੀਵਿਊ (ਯੂ.ਪੀ.ਆਰ.) ਪ੍ਰਕਿਰਿਆ ਵਿੱਚ ਦਿੱਤਾ ਗਿਆ ਸੀ। ਇਸ ਦੇ ਤਹਿਤ, ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਦੇ ਜਿਨੇਵਾ ਵਿੱਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ 47 ਮੈਂਬਰਾਂ ਦੁਆਰਾ ਸਮੇਂ-ਸਮੇਂ &lsquoਤੇ ਆਪਣੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਦਾ ਮੁਲਾਂਕਣ ਕੀਤਾ ਜਾਂਦਾ ਹੈ।