image caption:

ਰਾਮ ਰਹੀਮ ਨੂੰ ਹਾਈ ਕੋਰਟ ਤੋਂ ਰਾਹਤ, ਪਰਚਾ ਰੱਦ ਕਰਨ ਦੇ ਹੁਕਮ

 ਜਲੰਧਰ : ਡੇਰਾ ਸਿਰਸਾ ਮੁਖੀ ਜੋ ਕਿ ਹਾਲ ਦੀ ਘੜੀ ਜੇਲ੍ਹ ਵਿਚ ਬੰਦ ਹੈ ਉਸ ਨੂੰ ਇਕ ਮਾਮਲੇ ਵਿਚ ਰਾਹਤ ਮਿਲੀ ਹੈ। ਅਸਲ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ &lsquoਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ &lsquoਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਦੇਹਾਤ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ।

ਦੱਸ ਦੇਈਏ ਕਿ ਇਹ ਮਾਮਲਾ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਹੈ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।