ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ, ਤੋਸ਼ਾਖਾਨਾ ਤੇ ਅਲ ਕਾਦਿਰ ਟਰੱਸਟ ਮਾਮਲੇ ‘ਚ ਵੀ ਹੋਏ ਗ੍ਰਿਫਤਾਰ
 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਖੁਫੀਆ ਦਸਤਾਵੇਜ਼ ਜਨਤਕ ਕਰਨ ਦੇ ਮਾਮਲੇ ਵਿਚ ਇਮਰਾਨ ਖਾਨ ਪਹਿਲਾਂ ਹੀ ਅਡਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਏਜੰਸੀ ਨੈਸ਼ਨਲ ਅਕਾਊਂਟਬਿਲਟੀ ਬਿਊਰੋ ਨੇ ਅਲ ਕਾਦਿਰ ਟਰੱਸਟ ਤੇ ਤੋਸ਼ਾਖਾਨਾ ਮਾਮਲੇ ਵਿਚ ਵੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਅਦਾਲਤ ਨੇ ਜੱਜ ਮੁਹੰਮਦ ਬਸ਼ੀਰ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਲਈ ਅਰੈਸਟ ਵਾਰੰਟ ਜਾਰੀ ਕੀਤਾ ਜਿਸ ਦੇ ਬਾਅਦ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਬੰਦ ਇਮਰਾਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਗ੍ਰਿਫਤਾਰੀ ਦਾ ਮਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਤੋਂ ਜੇਲ੍ਹ ਵਿਚ ਦੋਵੇਂ ਮਾਮਲਿਆਂ ਵਿਚ ਪੁੱਛਗਿਛ ਹੋਵੇਗ। ਨੈਬ ਟੀਮ ਇਮਰਾਨ ਖਾਨ ਨੂੰ ਰਿਮਾਂਡ &lsquoਤੇ ਵੀ ਲੈ ਸਕਦੀ ਹੈ।