image caption:

ਪਹਿਲੀ ਵਾਰ ਅੰਮ੍ਰਿਤਧਾਰੀ ਸਿੱਖ ਇਟਲੀ 'ਚ ਸਿਵਲ ਪਰੋਟੈਕਸ਼ਨ ਦੀ ਨੋਵੇਲਾਰਾ ਇਕਾਈ ਦਾ ਪ੍ਰਧਾਨ ਬਣਿਆ

ਸਿੱਖ ਕੌਮ ਗੁਰੂ ਸਾਹਿਬਾਨਾਂ ਦੇ ਮਨੁੱਖਤਾ ਦੀ ਸੇਵਾ ਦੇ ਦੱਸੇ ਮਾਰਗ 'ਤੇ ਚੱਲ ਕੇ ਸਾਰੀ ਦੁਨੀਆਂ ਵਿਚ ਸੇਵਾਂਵਾ ਨਿਭਾਅ ਰਿਹਾ ਹੈ, ਲੜੀ ਨੂੰ ਅੱਗੇ ਤੋਰਦਿਆਂ ਇਟਲੀ ਵਿਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਭੁਪਿੰਦਰ ਸਿੰਘ ਸੋਨੀ ਨੇ ਇਟਲੀ ਦੇ ਇਤਿਹਾਸ ਵਿਚ ਇੱਕ ਨਵਾਂ ਮੀਲ ਪੱਥਰ ਗੱਡਿਆ ਹੈ। ਦੱਸਣਯੋਗ ਹੈ ਕਿ ਗੁਰਸਿੱਖ ਨੌਜਵਾਨ ਨੂੰ ਸਿਵਲ ਪ੍ਰੋਟੈਕਸ਼ਨ ਨੋਵੇਲਾਰਾ ਦੀ ਹੋਈ ਮੀਟਿੰਗ ਵਿਚ ਉਹਨਾਂ ਨੂੰ ਸਿਵਲ ਪ੍ਰੋਟੈਕਸ਼ਨ ਨੂਬੇਲਾਰੀਆ,(ਨੋਵੇਲਾਰਾ) ਦ&zwjਾ 3 ਸਾਲਾਂ ਲਈ ਪ੍ਰੈਜੀਡੈਂਟ ਚੁਣਿਆ ਗਿਆ ਹੈ।

ਉਹ ਪਿਛਲੇ ਦਸ ਸਾਲਾਂ ਤੋਂ ਜਦੋਂ ਤੋਂ ਇਹ ਸੰਸਥਾ ਇਸ ਸ਼ਹਿਰ ਵਿਚ ਹੋਂਦ ਵਿਚ ਆਈ ਹੈ ਬਹੁਤ ਸਾਰੇ ਲੋਕ ਸੰਸਥਾ ਨਾਲ ਜੁੜੇ ਹੋਏ ਹਨ। ਭੁਪਿੰਦਰ ਸਿੰਘ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਇਹ ਜਿੰਮੇਵਾਰੀ ਸੌਂਪੀ ਗਈ ਹੈ। ਇੱਥੇ ਦੱਸਣ ਯੋਗ ਹੈ ਕਿ ਭੁਪਿੰਦਰ ਸਿੰਘ ਸੋਨੀ ਸਿੱਖੀ ਸਰੂਪ ਵਿਚ ਹੀ ਸੇਵਾ ਨਿਭਾਉਂਦੇ ਆ ਰਹੇ ਹਨ। ਅੱਗੇ ਜਾਣਕਾਰੀ ਦਿੰਦੇਆ ਦੱਸਿਆ ਕਿ ਉਹਨਾਂ ਨੇ ਹਮੇਸ਼ਾ ਸਿੱਖੀ ਸਿਧਾਤਾਂ ਅਨੁਸਾਰ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਹੁਣ ਅੱਗੇ ਤੋਂ ਵੀ ਉਹ ਸਿੱਖੀ ਦੇ ਸਿਧਾਂਤ ਨੂੰ ਕਾਇਮ ਰੱਖਦੇ ਹੋਏ ਹੀ ਸੇਵਾ ਕਰਦੇ ਰਹਿਣਗੇ।