image caption:

ਡਬਲਿਊਡਬਲਿਊਈ ਚੈਂਪੀਅਨ ਦ ਗ੍ਰੇਟ ਖਲੀ ਦੇ ਘਰ ਪੁੱਤ ਨੇ ਲਿਆ ਜਨਮ

 ਨਵੀਂ ਦਿੱਲੀ: ਡਬਲਿਊਡਬਲਿਊਈ ਚੈਂਪੀਅਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ, ਗ੍ਰੇਟ ਖਲੀ ਨੇ ਰੈਸÇਲੰਗ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਪਤਨੀ ਹਰਪਿੰਦਰ ਕੌਰ ਨੇ ਅਮਰੀਕਾ ਦੇ ਇੱਕ ਮੈਟਰਨਿਟੀ ਹੋਮ ਵਿੱਚ ਬੇਟੇ ਨੂੰ ਜਨਮ ਦਿੱਤਾ ਹੈ। ਖਲੀ ਨੇ ਹਸਪਤਾਲ ਦਾ ਵੀਡੀਓ ਵੀ ਸ਼ੇਅਰ ਕੀਤਾ ਹੈ।

ਵੀਡੀਓ &rsquoਚ ਖਲੀ ਆਪਣੇ ਬੇਟੇ ਨੂੰ ਗੋਦ ਵਿਚ ਲੈਕੇ ਦੁਲਾਰਦੇ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਆਪਣੇ ਬੇਟੇ ਤੋਂ ਪਹਿਲਾਂ ਖਲੀ ਦੀ ਇੱਕ ਬੇਟੀ ਵੀ ਹੈ। ਖਲੀ ਨੇ ਆਪਣੀ ਔਲਾਦ ਨੂੰ ਕੀਮਤੀ ਹੀਰੇ ਕਹਿ ਕੇ ਖੁਸ਼ੀ ਜ਼ਾਹਰ ਕੀਤੀ ਸੀ।

ਗ੍ਰੇਟ ਖਲੀ ਸਿਰਮੌਰ ਜ਼ਿਲ੍ਹੇ ਦੇ ਸ਼ਿਲਈ ਦੇ ਧੀਰਾਣਾ ਦਾ ਰਹਿਣ ਵਾਲਾ ਹੈ। ਖਲੀ ਦੇ ਘਰ &rsquoਚ ਖੁਸ਼ੀ ਦਾ ਮਾਹੌਲ ਹੈ। ਫਿਲਮਾਂ ਤੋਂ ਇਲਾਵਾ ਖਲੀ ਰਿਐਲਿਟੀ ਸ਼ੋਅ ਬਿੱਗ ਬੌਸ ਵਿੱਚ ਵੀ ਹਿੱਸਾ ਲੈ ਚੁੱਕੇ ਹਨ। ਖਲੀ ਇਕਲੌਤਾ ਭਾਰਤੀ ਪਹਿਲਵਾਨ ਹੈ ਜੋ ਵਿਦੇਸ਼ ਗਿਆ ਅਤੇ ਵੱਡੇ ਪਹਿਲਵਾਨਾਂ ਨੂੰ ਹਰਾ ਕੇ ਡਬਲਯੂਡਬਲਯੂਈ ਖਿਤਾਬ ਜਿੱਤਿਆ ਸੀ।