image caption:

ਰਾਜਪਾਲ ਪੁਰੋਹਿਤ ਨੇ ਤੀਜੇ ਵਿੱਤੀ ਬਿੱਲ ਨੂੰ ਦਿੱਤੀ ਮਨਜ਼ੂਰੀ

 ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤੀਜੇ ਵਿੱਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਤੀਜਾ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਵਿੱਚ ਇਹ ਬਿੱਲ ਅਤੇ ਦੋ ਹੋਰ ਬਿੱਲ ਪੇਸ਼ ਕੀਤੇ ਗਏ ਸਨ ਪਰ ਰਾਜਪਾਲ ਨੇ ਇਜਾਜ਼ਤ ਨਹੀਂ ਦਿੱਤੀ ਸੀ। ਹੁਣ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਇਹ ਬਿੱਲ ਪੇਸ਼ ਕੀਤੇ ਜਾ ਸਕਦੇ ਹਨ।

ਅਧਿਕਾਰਤ ਸੂਤਰਾਂ ਅਨੁਸਾਰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਸਦਨ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਉਸ ਨੇ ਦੋ ਵਿੱਤ ਬਿੱਲਾਂ- ਪੰਜਾਬ ਮਾਲ ਅਤੇ ਸੇਵਾ ਕਰ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਪ੍ਰਵਾਨਗੀ ਦਿੱਤੀ ਸੀ।

ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਵਧੇ ਹੋਏ ਸੈਸ਼ਨ ਵਜੋਂ 20 ਅਤੇ 21 ਅਕਤੂਬਰ ਨੂੰ ਦੋ ਦਿਨਾ ਸੈਸ਼ਨ ਸੱਦਿਆ ਸੀ, ਜਿਸ ਨੂੰ ਰਾਜਪਾਲ ਨੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਸੈਸ਼ਨ ਵਿੱਚ ਤਿੰਨ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

20 ਅਕਤੂਬਰ ਨੂੰ ਸਰਕਾਰ ਨੇ ਤਿੰਨ ਘੰਟੇ ਦੇ ਕੰਮਕਾਜ ਤੋਂ ਬਾਅਦ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ। ਬਾਅਦ &rsquoਚ ਪੰਜਾਬ ਸਰਕਾਰ ਨੇ ਰਾਜਪਾਲ ਦੇ ਹੁਕਮਾਂ ਨੂੰ ਸੁਪਰੀਮ ਕੋਰਟ &rsquoਚ ਚੁਣੌਤੀ ਦਿੱਤੀ, ਜਿਸ &rsquoਤੇ 10 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਕੁਝ ਬਿੱਲਾਂ ਨੂੰ ਅਣਮਿੱਥੇ ਸਮੇਂ ਤੱਕ ਦਬਾ ਕੇ ਬੈਠੇ ਰਹਿਣ ਦੇ ਲਈ ਪੰਜਾਬ ਦੇ ਰਾਜਪਾਲ ਦੀ ਖਿਚਾਈ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ &lsquoਤੁਸੀਂ ਅੱਗ ਨਾਲ ਖੇਡ ਰਹੇ ਹੋ।&rsquo