image caption:

ਮਾਣ ਵਾਲੀ ਗੱਲ : ‘ਨਿਊਜ਼ੀਲੈਂਡ ਸਿੱਖ ਖੇਡਾਂ’ ਮੌਕੇ ਜਾਰੀ ਹੋਵੇਗੀ ਪੰਜਾਬੀ ‘ਚ ਤਿਆਰ ਡਾਕ ਟਿਕਟ

 ਨਿਊਜ਼ੀਲੈਂਡ ਸਿੱਖ ਖੇਡਾਂ&rsquo 25 ਅਤੇ 26 ਦਸੰਬਰ ਨੂੰ ਬਰੂਸ ਪੁਲਮਨ ਪਾਰਕ ਟਾਕਾਨੀਨੀ (ਔਕਲੈਂਡ) ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਇਸ ਮੌਕੇ ਨਿਊਜ਼ੀਲੈਂਡ ਸਿੱਖ ਖੇਡਾਂ ਅਤੇ ਪੰਜਾਬੀ ਭਾਸ਼ਾ ਹਫ਼ਤੇ ਨੂੰ ਸਮਰਪਿਤ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ।

25 ਨਵੰਬਰ ਨੂੰ ਵੱਡੀ ਸਟੇਜ &lsquoਤੇ ਵੱਡਾ ਉਦਘਾਟਨੀ ਸਮਾਰੋਹ ਹੋਣ ਵਾਲਾ ਹੈ, ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਇਸੇ ਸਮਾਰੋਹ ਵਿਚ &lsquoਨਿਊਜ਼ੀਲੈਂਡ ਸਿੱਖ ਖੇਡਾਂ&rsquo 25 ਅਤੇ 26 ਨਵੰਬਰ ਲਿਖ ਕੇ ਪੰਜਾਬੀ ਨੂੰ ਮਾਨ-ਸਨਮਾਨ ਦਿਤਾ ਗਿਆ ਹੈ ਅਤੇ ਨਿਊਜ਼ੀਲੈਂਡ ਸਿੱਖ ਖੇਡਾਂ ਦਾ ਲੋਗੋ ਲਗਾ ਕੇ ਨਿਊਜ਼ੀਲੈਂਡ ਸਿੱਖ ਖੇਡਾਂ ਦੇ ਪੰਜਵੇਂ ਸ਼ਾਨਦਾਰ ਸਾਲ ਦੇ ਸਫ਼ਰ ਬਾਰੇ ਦੱਸਿਆ ਗਿਆ ਹੈ। &lsquoਪੰਜਾਬੀ ਹੈਰਲਡ&rsquo ਦਾ ਇਹ ਉਪਰਾਲਾ ਹੈ ਜੋ ਕਿ ਲਗਾਤਾਰ 5ਵੀਂ ਵਾਰ ਨਿਊਜ਼ੀਲੈਂਡ ਸਿੱਖ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਹ ਯਾਦਗਾਰੀ ਟਿਕਟ 2 ਡਾਲਰ ਦੀ ਹੋਵੇਗੀ।