image caption:

ਗਾਇਕ ਦਿਲਜੀਤ ਦੁਸਾਂਝ ਦੇ ਚਾਚਾ ਦਾ ਦਿਹਾਂਤ

 ਗੁਰਾਇਆ : ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ &lsquoਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ &lsquoਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਿੰਡ &lsquoਚ ਵੱਡੀ ਗਿਣਤੀ &lsquoਚ ਲੋਕ ਇਕੱਠੇ ਹੋਏ। ਕਈ ਕਿਸਾਨ ਆਗੂਆਂ ਨੇ ਸ਼ਿੰਗਾਰਾ ਸਿੰਘ ਦੁਸਾਂਝ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ।