image caption:

ਕੀਨੀਆ 'ਚ ਜ਼ਬਰਦਸਤ ਧਮਾਕਾ, 165 ਲੋਕ ਝੁਲਸੇ, 2 ਦੀ ਮੌਤ

ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 1 ਫਰਵਰੀ ਦੀ ਦੇਰ ਰਾਤ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਜ਼ਬਰਦਸਤ ਧਮਾਕੇ 'ਚ 165 ਲੋਕਾਂ ਦੇ ਝੁਲਸ ਜਾਣ ਦੀ ਖਬਰ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੰਕੜਾ ਹੋਰ ਵਧ ਸਕਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਧਮਾਕਾ ਨੈਰੋਬੀ ਦੇ ਐਮਬਾਕਸੀ ਵਿੱਚ ਸਕਾਈਲਾਈਨ ਅਸਟੇਟ ਨੇੜੇ ਕੰਟੇਨਰ ਕੰਪਨੀ ਵਿੱਚ ਹੋਇਆ। ਅਚਾਨਕ ਹੋਏ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਡਰ ਗਏ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਕੁਝ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਅੱਗ ਗੈਸ ਲੀਕ ਹੋਣ ਕਾਰਨ ਲੱਗੀ ਸੀ ਅਤੇ ਇਹ ਤੇਜ਼ੀ ਨਾਲ ਆਸਪਾਸ ਦੇ ਇਲਾਕਿਆਂ ਵਿਚ ਫੈਲ ਗਈ। ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਜ਼ਬਰਦਸਤ ਧਮਾਕਾ ਹੋਣ ਕਾਰਨ ਘਬਰਾਏ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਧਮਾਕੇ ਦੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅੱਗ ਅਤੇ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਧਮਾਕੇ ਅਤੇ ਅੱਗ ਨਾਲ ਕੰਪਨੀ ਦੀ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਅੱਗ ਲੱਗਣ ਦੇ ਕਾਰਨਾਂ ਦੀ ਖੋਜ ਕਰ ਰਹੀ ਹੈ।