image caption:

ਕੈਲੀਫੋਰਨੀਆ ਵਿਚ ਤੂਫਾਨ ਤੇ ਭਾਰੀ ਮੀਂਹ ਦੀ ਚਿਤਾਵਨੀ


ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿਚ ਅਗਲੇ ਦਿਨਾਂ ਦੌਰਾਨ ਤੂਫਾਨ ਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਨੈਸ਼ਨਲ ਵੈਦਰ ਸਰਵਿਸ ਨੇ ਚਿਤਾਵਨੀ ਵਿਚ ਕਿਹਾ ਹੈ ਕਿ ਨਮੀ ਤੇ ਸਿਲ ਕਾਰਨ ਕੈਲੀਫੋਰਨੀਆ ਵਿਚ ਭਾਰੀ ਬਾਰਿਸ਼ ਹੋਵੇਗੀ। ਹੜ ਵਰਗੇ ਹਾਲਾਤ ਬਣ ਸਕਦੇ ਹਨ, ਢਿੱਗਾਂ ਡਿੱਗ ਸਕਦੀਆਂ ਹਨ ਤੇ ਰਾਜ ਵਿਚ ਆਵਾਜਾਈ ਵਿੱਚ ਵੱਡੀ ਪੱਧਰ 'ਤੇ ਰੁਕਾਵਟਾਂ ਖੜੀਆਂ ਹੋ ਸਕਦੀਆਂ ਹਨ।