image caption:

ਪੰਜਾਬ ‘ਚ ਬਣਾਵਾਂਗੇ ਫਿਲਮ ਸਿਟੀ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ’ : ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਪਿੰਡ ਚਮਰੌੜ (ਮਿੰਨੀ ਗੋਆ) ਵਿਖੇ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਅਤੇ ਪ੍ਰੋਗਰਾਮ ਵਿੱਚ ਕਈ ਪ੍ਰਵਾਸੀ ਭਾਰਤੀਆਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਬੋਲਦਿਆਂ ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਵੱਡੀਆਂ ਉਚਾਈਆਂ ਹਾਸਲ ਕੀਤੀਆਂ ਹਨ। ਦੁਨੀਆ ਦਾ ਕੋਈ ਦੇਸ਼ ਅਜਿਹਾ ਨਹੀਂ ਜਿੱਥੇ ਪੰਜਾਬੀਆਂ ਨੇ ਆਪਣੇ ਝੰਡੇ ਨਾ ਬੁਲੰਦ ਕੀਤੇ ਹੋਣ।

ਸੀ.ਐਮ. ਮਾਨ ਨੇ ਅੱਗੇ ਕਿਹਾ ਕਿ ਪਠਾਨਕੋਟ ਵਿੱਚ ਵੱਡਾ ਗੋਆ ਬਣਾਇਆ ਜਾਵੇਗਾ ਜਿਸ ਤੋਂ ਬਾਅਦ ਅਸਲ ਗੋਆ ਮਿੰਨੀ ਗੋਆ ਬਣ ਜਾਵੇਗਾ। ਇਸ ਦੇ ਨਾਲ ਹੀ ਇੱਥੇ ਇੱਕ ਫਿਲਮ ਸਿਟੀ ਵੀ ਬਣਾਈ ਜਾਵੇਗੀ, ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਫਿਲਮ ਸ਼ੁਰੂ ਵੀ ਪੰਜਾਬ ਵਿੱਚ ਹੋਵੇਗੀ ਤੇ ਰਿਲੀਜ਼ ਵੀ ਪੰਜਾਬ ਵਿੱਚ ਹੋਵੇਗੀ। ਬਾਲੀਵੁੱਡ ਦੀਆਂ 90 ਫੀਸਦੀ ਫਿਲਮਾਂ ਪੰਜਾਬ ਤੋਂ ਬਣਦੀਆਂ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਵਾਂ ਡੈਮ ਬਣ ਰਿਹਾ ਹੈ, ਜਿਸ ਨਾਲ 216 ਮੈਗਾਵਾਟ ਹੋਰ ਬਿਜਲੀ ਪੈਦਾ ਕੀਤੀ ਜਾਵੇਗੀ।