image caption:

‘ਆਪ’ ਵਿਧਾਇਕ ਦਲਬੀਰ ਸਿੰਘ ‘ਟੋਂਗ’ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਦਾਲਤ ਵੱਲੋਂ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ। &lsquoਆਪ&rsquo ਵਿਧਾਇਕ ਟੌਂਗ ਖਿਲਾਫ ਇਹ ਵੱਡੀ 2 ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ &lsquoਚ ਕੀਤੀ ਗਈ ਹੈ।

ਦੱਸ ਦੇਈਏ ਕਿ ਅਦਾਲਤ ਵੱਲੋਂ ਵਿਧਾਇਕ ਨੂੰ ਵਾਰ-ਵਾਰ ਨੋਟਿਸ ਭੇਜੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ਲਈ ਕੋਰਟ ਵੱਲੋਂ ਸਖਤ ਕਦਮ ਚੁੱਕਦੇ ਹੋਏ ਇਹ ਗ੍ਰਿਫ਼ਤਾਰੀ ਦੇ ਵਾਰੰਟ ਕੀਤੇ ਜਾਰੀ ਕੀਤੇ ਗਏ ਹਨ। ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਕਿ ਜਦੋਂ &lsquoਆਪ&rsquo ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ?