image caption:

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ

ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਮਾਤਾ ਬੀਬੀ ਬਲਬੀਰ ਕੌਰ ਦਾ ਦਿਹਾਂਤਹੋ ਗਿਆ ਹੈ। ਸੁਖਬੀਰ ਬਾਦਲ ਨੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦੇ ਦਿਹਾਂਤ &lsquoਤੇ ਟਵੀਟਰ ਤੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ- ਪੰਥ ਪ੍ਰਸਿੱਧ ਵਿਦਵਾਨ ਕਥਾਵਾਚਕ ਸਤਿਕਾਰਯੋਗ ਭਾਈ ਪਿੰਦਰਪਾਲ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਬਲਵੀਰ ਕੌਰ ਜੀ ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ, ਵਾਹਿਗੁਰੂ ਜੀ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ ਅਤੇ ਭਾਈ ਸਾਹਿਬ ਜੀ ਹੋਰਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ। ਮਹਾਨ ਰੂਹ ਨੂੰ ਸਾਦਰ ਪ੍ਰਣਾਮ ਜੋ ਭਾਈ ਪਿੰਦਰਪਾਲ ਸਿੰਘ ਜਿਹੇ ਹੀਰੇ ਨੂੰ ਪੰਥ ਦੀ ਝੋਲੀ ਪਾ ਕੇ ਗਏ।