image caption:

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਸਿਆਸੀ ਪਾਰਟੀਆਂ ਨੂੰ ਪ੍ਰਚਾਰ ਸਬੰਧੀ ਦਿੱਤੀਆਂ ਹਦਾਇਤਾਂ

ਲੋਕ ਸਭਾ ਚੋਣਾਂ &lsquoਚ ਕੁਝ ਹੀ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਿਆਸੀ ਪ੍ਰਚਾਰ ਅਤੇ ਰੈਲੀਆਂ &lsquoਚ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਸਾਰੀਆਂ ਪਾਰਟੀਆਂ, ਉਮੀਦਵਾਰਾਂ ਅਤੇ ਚੋਣ ਕੰਮਾਂ ਵਿੱਚ ਲੱਗੇ ਲੋਕਾਂ ਅਤੇ ਮਸ਼ੀਨਰੀ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਚੋਣਾਂ ਨਾਲ ਸਬੰਧਤ ਕੰਮਾਂ ਅਤੇ ਪ੍ਰਚਾਰ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ।

ਕਮਿਸ਼ਨ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਪੋਸਟਰ ਅਤੇ ਪੈਂਫਲਿਟ ਵੰਡਣ ਜਾਂ ਨਾਅਰੇ ਲਗਾਉਣ ਵਰਗੀਆਂ ਗਤੀਵਿਧੀਆਂ ਅਤੇ ਪ੍ਰਚਾਰ ਦੇ ਕੰਮਾਂ ਵਿੱਚ ਬੱਚਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਨ੍ਹਾਂ ਹਦਾਇਤਾਂ ਵਿੱਚ ਬੱਚੇ ਨੂੰ ਗੋਦੀ ਵਿੱਚ ਬਿਠਾਉਣ, ਬੱਚੇ ਨੂੰ ਗੱਡੀ ਵਿੱਚ ਬਿਠਾ ਕੇ ਜਾਂ ਬੱਚੇ ਨੂੰ ਰੈਲੀਆਂ ਵਿੱਚ ਲਿਜਾਣ ਦੀ ਮਨਾਹੀ ਵੀ ਸ਼ਾਮਲ ਹੈ।