ਕੁਸ਼ਤੀ ‘ਚ ਵਿਨੇਸ਼ ਫੋਗਾਟ ਦੀ ਸ਼ਾਨਦਾਰ ਵਾਪਸੀ, ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ
ਜੈਪੁਰ ਵਿੱਚ ਭਾਰਤੀ ਓਲੰਪਿਕ ਸੰਘ ਦੀ ਐਡ-ਹਾਕ ਕਮੇਟੀ ਵੱਲੋਂ ਕਰਵਾਈ ਸੀਨੀਅਰ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ 55 ਕਿਲੋ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਆਪਣੇ ਤਜਰਬੇਕਾਰ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਵਿਨੇਸ਼ ਨੇ ਮੱਧ ਪ੍ਰਦੇਸ਼ ਦੀ ਆਪਣੀ ਵਿਰੋਧੀ ਜੋਤੀ ਨੂੰ 4-0 ਨਾਲ ਹਰਾਇਆ। ਇਸ ਦੇ ਨਾਲ ਹੀ ਹਰਿਆਣਾ ਨੇ ਜੈਪੁਰ ਵਿੱਚ ਹੋਏ ਸੀਨੀਅਰ ਰਾਸ਼ਟਰੀ ਕੁਸ਼ਤੀ ਮੁਕਾਬਲੇ ਵਿੱਚ 189 ਅੰਕਾਂ ਨਾਲ ਖਿਤਾਬ ਜਿੱਤਿਆ।
ਪਹਿਲਵਾਨ ਵਿਨੇਸ਼ ਫੋਗਾਟ ਨੇ ਸੋਨ ਤਮਗਾ ਜਿੱਤਿਆ ਹੈ। ਵਿਨੇਸ਼ ਫੋਗਾਟ ਰੇਲਵੇ ਵੱਲੋਂ ਖੇਡ ਰਹੀ ਸੀ। ਹਰਿਆਣਾ ਦੀ ਨਿਰਮਲਾ, ਅੰਸ਼ੂ, ਜੋਤੀ ਨੇ ਗੋਲਡ ਜਿੱਤਿਆ ਹੈ। ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਦੀ ਨੁਮਾਇੰਦਗੀ ਕਰਨ ਵਾਲੇ 29 ਸਾਲਾ ਖਿਡਾਰੀ ਨੇ ਇਸ ਤੋਂ ਪਹਿਲਾਂ 2018 ਜਕਾਰਤਾ ਏਸ਼ੀਆਈ ਖੇਡਾਂ ਵਿੱਚ 50 ਕਿਲੋ ਵਰਗ ਵਿੱਚ ਸੋਨ ਤਗਮਾ ਜਿੱਤਿਆ ਸੀ। ਉਸਨੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 53 ਕਿਲੋਗ੍ਰਾਮ ਵਰਗ ਵੀ ਜਿੱਤਿਆ ਸੀ।