ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਕਾਲ ਤਖਤ ਨੂੰ ਕੀਤੀ ਅਪੀਲ
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕਿਤਾਬ &lsquoਸ਼ਹੀਦੀ ਜੀਵਨ&rsquo (ਲੇਖਕ ਸ੍ਰ. ਗੁਰਬਖ਼ਸ਼ ਸਿੰਘ &lsquoਸ਼ਮਸ਼ੇਰ&rsquo ਝੁਬਾਲੀਆ) ਸਾਲ 2018 ਵਿਚ ਸਪਸ਼ਟ ਵਰਣਨ ਮੌਜੂਦ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
ਜਲੰਧਰ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਸਤੇ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ &rsquoਤੇ ਤਲਬ ਕਰਕੇ ਤਨਖਾਹੀਆ ਕਰਾਰ ਦਿੱਤਾ ਜਾਵੇ।
ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਦਾਰ ਪਰਮਜੀਤ ਸਿੰਘ ਸਰਨਾ ਵਲੋਂ ਕੌਮ ਨੂੰ ਗੁਮਰਾਹ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ੍ਰ. ਪਰਮਜੀਤ ਸਿੰਘ ਸਰਨਾ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ, ਸ਼ੋ੍ਰਮਣੀ ਅਕਾਲੀ ਦਲ ਬਾਦਲ (ਦਿੱਲੀ ਇਕਾਈ) ਨੇ ਆਪਣੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੋਤੀ ਦਿੰਦੇ ਹੋਏ ਕੌਮ ਨੂੰ ਗੁੰਮਰਾਹ ਅਤੇ ਸੰਗਤਾਂ ਨੂੰ ਸ਼ਸ਼ੋਪੰਜ ਵਿਚ ਪਾਉਂਦੇ ਆਏ ਹਨ ਜਿਵੇਂ ਕਿ ਦੋ-ਦੋ ਸੰਗਰਾਦਾਂ, ਦੋ-ਦੋ ਗੁਰਪੁਰਬ ਅਤੇ ਦਸਮ ਗ੍ਰੰਥ ਆਦਿ ਦੇ ਸਬੰਧ ਵਿਚ।ਇਹਨਾਂ ਨੇ ਹੁਣ ਇਕ ਨਵੇਂ ਵਿਵਾਦ ਨੂੰ ਜਨਮ ਦੇਣ ਦੀ ਕੌਝੀ ਕੋਸ਼ਿਸ਼ ਕੀਤੀ ਹੈ।
ਉਹਨਾਂ ਕਿਹਾ ਕਿ ਸ੍ਰ. ਪਰਮਜੀਤ ਸਿੰਘ ਸਰਨਾ ਸੋਸ਼ਲ ਮੀਡੀਆ 'ਤੇ ਵਾਰ-ਵਾਰ ਕਹਿ ਰਹੇ ਹਨ ਕਿ ਬਾਬਾ ਬਘੇਲ ਸਿੰਘ ਜੀ ਨੇ ਗੁੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੋਈ ਵੀ ਮਸੀਤ ਢਾਹ ਕੇ ਗੁਰਦੁਆਰਾ ਸਾਹਿਬ ਦੀ ਉਸਾਰੀ ਨਹੀਂ ਕੀਤੀ। ਜਦ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵੁਚ ਸੰਸਥਾ ਦੁਆਰਾ ਪ੍ਰਕਾਸ਼ਿਤ ਕਿਤਾਬ &lsquoਸ਼ਹੀਦੀ ਜੀਵਨ&rsquo (ਲੇਖਕ ਸ੍ਰ. ਗੁਰਬਖ਼ਸ਼ ਸਿੰਘ &lsquoਸ਼ਮਸ਼ੇਰ&rsquo ਝੁਬਾਲੀਆ) ਸਾਲ 2018 ਦੇ ਪੰਨਾ ਨੰਬਰ 32 &rsquoਤੇ ਸਾਫ਼-ਸਾਫ਼ ਲਿਿਖਆ ਹੈ ਕਿ ਬਾਬਾ ਬਘੇਲ ਸਿੰਘ ਜੀ ਨੇ ਮਸੀਤ ਢਾਹ ਕੇ ਗੁੰਬਦਦਾਰ ਮੰਦਰ ਬਣਵਾ ਕੇ ਗੁਰਦੁਆਰਾ ਕਾਇਮ ਕੀਤਾ।
ਉਹਨਾਂ ਕਿਹਾ ਕਿ ਸ੍ਰ. ਪਰਮਜੀਤ ਸਿੰਘ ਸਰਨਾ, ਨੋਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਇਤਿਹਾਸ ਨੂੰ ਵਿਗਾੜ ਰਹੇ ਹਨ ਅਤੇ ਬਾਬਾ ਬਘੇਲ ਸਿੰਘ ਜੀ ਦੁਆਰਾ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਤੇ ਸੰਗਤਾਂ ਨੂੰ ਗੁਮਰਾਹ ਕਰਨ ਦਾ ਗੁਨਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ 'ਤੇ ਨਕੇਲ ਨਾ ਕੱਸੀ ਗਈ ਤਾਂ ਆਉਣ ਵਾਲੀ ਪਨੀਰੀ ਨੂੰ ਸਾਡੇ ਸਿੱਖ ਇਤਿਹਾਸ ਪ੍ਰਤੀ ਭਰਮ ਪੈਦਾ ਹੋ ਜਾਣਗੇ।
ਉਹਨਾਂ ਕਿਹਾ ਕਿ ਪੰਥ ਦੇ ਹਿਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪ ਜੀ ਪਾਸ ਨਿਮਰਤਾ ਸਹਿਤ ਮੰਗ ਕਰਦੀ ਹੈ ਕਿ ਉਪਰੋਕਤ ਦੋਸ਼ਾਂ ਨੂੰ ਦੇਖਦੇ ਹੋੋਏ ਸ੍ਰ. ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ &rsquoਤੇ ਸੱਦ ਕੇ ਤਨਖਾਹੀਆ ਕਰਾਰ ਦਿੰਦੇੇ ਹੋਏ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।