image caption:

ਰਾਜਸਥਾਨ ਦੇ ਬਜਟ ‘ਚ 300 ਯੂਨਿਟ ਤੱਕ ਮੁਫ਼ਤ ਬਿਜਲੀ ਵੱਡਾ ਐਲਾਨ

ਜੈਪੁਰ : ਰਾਜਸਥਾਨ ਦੀ ਭਜਨ ਲਾਲ ਸਰਕਾਰ ਨੇ ਵੀਰਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਦੀਆ ਕੁਮਾਰੀ ਨੇ ਬਜਟ ਪੇਸ਼ ਕਰਦੇ ਹੋਏ ਕਈ ਵੱਡੇ ਐਲਾਨ ਕੀਤੇ ਹਨ। ਰਾਜਸਥਾਨ ਦੇ 5 ਲੱਖ ਪਰਿਵਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਸੋਲਰ ਪੈਨਲਾਂ ਰਾਹੀਂ ਮੁਫਤ ਬਿਜਲੀ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੀਐਮ ਮੋਦੀ ਦੁਆਰਾ ਕੀਤੇ ਗਏ ਐਲਾਨ ਅਨੁਸਾਰ ਰਾਜਸਥਾਨ ਵਿੱਚ 5 ਲੱਖ ਘਰਾਂ ਦੀਆਂ ਛੱਤਾਂ &lsquoਤੇ ਸੋਲਰ ਪੈਨਲ ਲਗਾਏ ਜਾਣਗੇ। ਇਸ ਨਾਲ ਇਨ੍ਹਾਂ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਮਿਲੇਗੀ।